- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੁਧਿਆਣਾ ਪੁਲਿਸ ਵੱਲੋਂ ਲੱਖਾਂ ਦੀ ਹੈਰੋਇਨ ਸਣੇ ਔਰਤ ਕਾਬੂ
ਲੁਧਿਆਣਾ – ਥਾਣਾ 2 ਦੀ ਪੁਲਸ ਪਾਰਟੀ ਨੇ ਸਿਵਲ ਹਸਪਤਾਲ ਦੇ ਪਿੱਛੇ ਨਾਕੇਬੰਦੀ ਦੌਰਾਨ ਇਕ ਔਰਤ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ ਕਰੋੜਾਂ ਰੁਪਏ ਹੈ। ਥਾਣਾ 2 ਦੇ ਮੁਖੀ ਸੁਰਿੰਦਰ ਕੁਮਾਰ ਚੋਪੜਾ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਔਰਤ ਭਾਰੀ ਮਾਤਰਾ ਚ ਨਸ਼ਾ ਲੈ ਕੇ ਸਿਵਲ ਹਸਪਤਾਲ ਦੇ ਪਿੱਛੇ ਵਾਲੇ ਰਸਤੇ ਵੱਲ ਨੂੰ ਆ ਰਹੀ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਸਿਵਲ ਹਸਪਤਾਲ ਦੇ ਪਿੱਛੇ ਨਾਕੇਬੰਦੀ ਦੌਰਾਨ ਉਕਤ ਮਹਿਲਾ ਤਸਕਰ ਨੂੰ ਕਾਬੂ ਕਰ ਲਿਆ ਫੜੇ ਗਏ ਦੋਸ਼ਨ ਦੀ ਪਹਿਚਾਣ ਅਮਰਪੁਰਾ ਨਿਵਾਸੀ ਨੀਲਮ ਵਜੋਂ ਹੋਈ ਪੁਲਸ ਅਨੁਸਾਰ ਦੋਸ਼ਨ ਕੋਲੋ ਪੁੱਛਗਿੱਛ ਦੌਰਾਨ ਓਹਨਾ ਨੂ ਪਤਾ ਚੱਲਿਆ ਕਿ ਉਸ ਨਾਲ ਉਸ ਦਾ ਪਤੀ ਗੁਰਪਾਲ ਵੀ ਨਸ਼ਾ ਤਸਕਰੀ ਦਾ ਕਾਰੋਬਾਰ ਕਰਦਾ ਸੀ ਪੁਲਸ ਅਨੁਸਾਰ ਦੋਸ਼ੀ ਗੁਰਪਾਲ ਨੂੰ ਵੀ ਇਸ ਮਾਮਲੇ ਚ ਨਾਮਜ਼ਦ ਕੀਤਾ ਗਿਆ ਹੈ ਅਤੇ ਦੋਸ਼ੀ ਹਜੇ ਪੁਲਸ ਦੀ ਗ੍ਰਿਫ਼ ਤੋਂ ਬਾਹਰ ਹੈ ਪੁਲਸ ਅਨੁਸਾਰ ਓਹਨਾ ਨੂ ਜਾਂਚ ਦੌਰਾਨ ਪਤਾ ਚੱਲਿਆ ਕਿ ਫੜੀ ਗਈ ਦੋਸ਼ਨ ਦੇ ਪਤੀ ਗੁਰਪਾਲ ਤੇ ਪਹਿਲਾ ਵੀ ਕਈ ਥਾਣਿਆਂ ਚ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਪੁਲਸ ਨੇ ਫਿਲਹਾਲ ਦੋਸ਼ਨ ਔਰਤ ਨੂੰ ਅੱਜ ਕੋਰਟ ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀ ਔਰਤ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


