- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੁਧਿਆਣਾ ਸੀ ਆਈ ਏ 2 ਟੀਮ ਵੱਲੋਂ ਘਰ ‘ਚ ਰੇਡ ਮਾਰ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ – ਸੀ ਆਈ ਏ 2 ਦੀ ਟੀਮ ਨੇ ਨਿਊ ਕੁੰਦਨਪੁਰੀ ਇਲਾਕੇ ਚ ਇਕ ਘਰ ਚ ਛਾਪੇਮਾਰੀ ਦੌਰਾਨ ਸਟਾਕ ਕੀਤੀਆਂ 100 ਪੇਟੀਆ ਨਜਾਇਜ ਸ਼ਰਾਬ ਬਰਾਮਦ ਕੀਤੀਆਂ ਹਨ ਪ੍ਰੰਤੂ ਨਸ਼ਾ ਤਸਕਰ ਭੱਜਣ ਚ ਕਾਮਯਾਬ ਹੋ ਗਿਆ। ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਨਿਊ ਕੁੰਦਨਪੁਰੀ ਇਲਾਕੇ ਚ ਇਕ ਨਸ਼ਾ ਤਸਕਰ ਆਪਣੇ ਘਰ ਵਿਚ ਭਾਰੀ ਮਾਤਰਾ ਚ ਨਜਾਇਜ ਸ਼ਰਾਬ ਸਟਾਕ ਕਰਕੇ ਵੱਖ ਵੱਖ ਇਲਾਕਿਆਂ ਚ ਤਸਕਰੀ ਕਰ ਰਿਹਾ ਹੈ ਓਹਨਾ ਦੀ ਟੀਮ ਨੇ ਤੁਰੰਤ ਉਕਤ ਘਰ ਚ ਛਾਪੇਮਾਰੀ ਕਰਕੇ ਨਜਾਇਜ ਸ਼ਰਾਬ ਦੀਆਂ 100 ਪੇਟੀਆ ਬਰਾਮਦ ਕਰ ਲਈਆਂ ਪ੍ਰੰਤੂ ਨਸ਼ਾ ਤਸਕਰ ਭੱਜਣ ਚ ਕਾਮਯਾਬ ਹੋ ਗਿਆ ਦੋਸ਼ੀ ਨਸ਼ਾ ਤਸਕਰ ਦੀ ਪਹਿਚਾਣ ਮੁਕੇਸ਼ ਕੁਮਾਰ ਵਜੋਂ ਹੋਈ ਪੁਲਸ ਟੀਮ ਨੇ ਦੋਸ਼ੀ ਦੇ ਖਿਲਾਫ ਥਾਣਾ 8 ਚ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿਤੀ।


