- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕਤੰਤਰ ਵਿੱਚ ਵੱਧ ਤੋਂ ਵੱਧ ਸੂਚਨਾ ਲਾਹੇਵੰਦ: ਕੋਵਿੰਦ
ਨਵੀਂ ਦਿੱਲੀ – ਸ਼ਾਸਨ ਵਿਵਸਥਾ ਵਿੱਚ ਪਾਰਦਰਸ਼ਤਾ ਦੀ ਪੁਰਜ਼ੋਰ ਵਕਾਲਤ ਕਰਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਲੋਕਤੰਤਰ ਵਿੱਚ ‘ਹੱਦ ਤੋਂ ਵੱਧ ਸੂਚਨਾ’ ਵਰਗੀ ਕੋਈ ਚੀਜ਼ ਨਹੀਂ ਹੁੰਦੀ ਹੈ ਅਤੇ ਜ਼ਿਆਦਾ ਤੋਂ ਜ਼ਿਆਦਾ ਸੂਚਨਾ ਨੂੰ ਹਮੇਸ਼ਾਂ ਪਸੰਦ ਕੀਤਾ ਜਾਂਦਾ ਹੈ। ਸੂਚਨਾ ਅਧਿਕਾਰ ਐਕਟ ਮਾਮਲਿਆਂ ਦੀ ਸਿਖ਼ਰਲੀ ਅਪੀਲ ਅਥਾਰਟੀ ਕੇਂਦਰੀ ਸੂਚਨਾ ਕਮਿਸ਼ਨ ਦੇ 13ਵੇਂ ਸਲਾਨਾ ਸੰਮੇਲਨ ਦਾ ਉਦਘਾਟਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਚੀਜ਼ਾਂ ਨੂੰ ਗੁਪਤ ਰੱਖਣ ਦੇ ਦਾਇਰੇ ਤੋਂ ਬਾਹਰ ਕਰਨ ਦੇ ਪ੍ਰੋਟੋਕੋਲ ’ਤੇ ਧਿਆਨ ਦੇਣ ਦੀ ਲੋੜ ਹੈ। ਇਹ ਵੀ ਦੇਖਣ ਦੀ ਲੋੜ ਹੈ ਕਿ ਅਸੀਂ ਇਨ੍ਹਾਂ ਨੂੰ ਆਧੁਨਿਕ ਰੂਪ ਕਿਵੇਂ ਦੇ ਸਕਦੇ ਹਨ।
ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਨੇ ਆਰਟੀਆਈ ਐਕਟ ਤਹਿਤ ਕਰੀਬ ਪੰਜ ਲੱਖ ਲੋਕ ਸੂਚਨਾ ਅਫ਼ਸਰਾਂ ਨੂੰ ਨਿਯੁਕਤ ਕੀਤਾ ਹੈ ਅਤੇ ਅਨੁਮਾਨਿਤ ਤੌਰ ’ਤੇ ਸੂਚਨਾ ਪ੍ਰਾਪਤ ਕਰਨ ਦੇ ਸਬੰਧ ਵਿੱਚ ਪ੍ਰਤੀ ਸਾਲ ਕਰੀਬ 60 ਲੱਖ ਅਰਜ਼ੀਆਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਘਾਟ ਦੀ ਬਜਾਏ ਸੂਚਨਾਵਾਂ ਨੂੰ ਵਧੇਰੇ ਤੌਰ ’ਤੇ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਸ੍ਰੀ ਕੋਵਿੰਦ ਨੇ ਕਿਹਾ ਕਿ ਸੂਚਨਾ ਦਾ ਅਧਿਕਾਰ ਨਾਗਰਿਕਾਂ ਤੇ ਸਰਕਾਰ ਵਿਚਕਾਰ ਸਮਾਜਿਕ ਵਿਸ਼ਵਾਸ ਦੇ ਸਬੰਧਾਂ ਨੂੰ ਪੋਸ਼ਿਤ ਕਰਨ ਨਾਲ ਜੁੜਿਆ ਹੈ ਅਤੇ ਜਿੱਥੇ ਦੋਹਾਂ ਨੂੰ ਇਕ-ਦੂਜੇ ’ਤੇ ਭਰੋਸਾ ਹੋਣਾ ਚਾਹੀਦਾ ਹੈ।


