- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕਪਾਲ ਦੀ ਨਿਯੁਕਤੀ ’ਚ ਦੇਰੀ ’ਤੇ ਸੁਪਰੀਮ ਕੋਰਟ ਖਿਝਿਆ, ਹਲਫ਼ਨਾਮੇ ਦਾ ਹੁਕਮ
ਕਮੇਟੀ ਦੇ ਪ੍ਰਧਾਨ ਸੁਪਰੀਮ ਕੋਰਟ ਦੀ ਸਾਬਕਾ ਜਜ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ
ਨਵੀਂ ਦਿਲੀ – ਸੁਪਰੀਮ ਕੋਰਟ ਨੇ ਲੋਕਪਾਲ ਦੀ ਨਿਯੁਕਤੀ ‘ਚ ਦੇਰੀ ‘ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਅਜ ਕੇਂਦਰ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੋਰਟ ਨੇ ਹੁਕਮ ਦਿਤਾ ਹੈ ਕਿ ਕੇਂਦਰ ਸਰਕਾਰ ਸਾਲ 2018 ਦੇ ਸਤੰਬਰ ਮਹੀਨੇ ਤੋਂ ਲੈ ਕੇ ਹੁਣ ਤਕ ਲੋਕਪਾਲ ਦੀ ਖੋਜ ਕਮੇਟੀ ਦੇ ਗਠਨ ਨੂੰ ਲੈ ਕੇ ਚੁਕੇ ਗਏ ਕਦਮਾਂ ਤੇ 17 ਜਨਵਰੀ 2019 ਤਕ ਹਲਫ਼ਨਾਮਾ ਦਾਇਰ ਕਰੇ।ਸੁਪਰੀਮ ਕੋਰਟ ਨੇ ਅਜ ਤਲਖ ਰੁਖ ਵਰਤਦਿਆਂ ਪੁਛਿਆ ਕਿ ਲੋਕਪਾਲ ਦੀ ਨਿਯੁਕਤੀ ਚ ਦੇਰੀ ਕਿਉਂ ਹੋ ਰਹੀ ਹੈ।ਦਸਣਯੋਗ ਹੈ ਕਿ ਸਤੰਬਰ 2018 ਚ ਕੇਂਦਰ ਸਰਕਾਰ ਨੇ ਲੋਕਪਾਲ ਪ੍ਰਧਾਨ ਤੇ ਉਸਦੇ ਮੈਂਬਰਾਂ ਦੇ ਨਾਂ ਦੀ ਸਿਫਾਰਿਸ਼ ਕਰਨ ਲਈ 8 ਮੈਂਬਰੀ ਕਮੇਟੀ ਬਣਾਈ ਸੀ। ਇਸ ਕਮੇਟੀ ਦਾ ਕੰਮ ਲੋਕਪਾਲ ਦੇ ਉਮੀਦਵਾਰਾਂ ਦੀ ਭਾਲ ਕਰਕੇ ਮੁੜ ਉਨ੍ਹਾਂ ਦੇ ਨਾਂ ਸਰਕਾਰ ਕੋਲ ਭੇਜਣਾ ਹੈ। ਇਸ ਕਮੇਟੀ ਦੀ ਪ੍ਰਧਾਨਗੀ ਸੁਪਰੀਮ ਕੋਰਟ ਦੀ ਸਾਬਕਾ ਜਜ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਕਰ ਰਹੀ ਹਨ।


