- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕਪਾਲ ਲਈ ਸੁਪਰੀਮ ਕੋਰਟ ਨੇ ਫਰਵਰੀ ਤੱਕ ਨਾਮ ਮੰਗੇ
ਨਵੀਂ ਦਿੱਲੀ – ਦੇਸ਼ ਦੇ ਪਹਿਲੇ ਲੋਕਪਾਲ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਨੇ ਖੋਜ ਕਮੇਟੀ ਨੂੰ ਫਰਵਰੀ ਦੇ ਅਖੀਰ ਤਕ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਿਸ਼ ਕਰਨ ਦਾ ਸਮਾਂ ਦਿੱਤਾ ਹੈ। ਸਰਚ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਰੰਜਨਾ ਪ੍ਰਕਾਸ਼ ਦੇਸਾਈ ਕਰ ਰਹੇ ਹਨ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ ਨੇ ਕੇਂਦਰ ਨੂੰ ਹਦਾਇਤ ਕੀਤੀ ਕਿ ਉਹ ਸਰਚ ਕਮੇਟੀ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਅਮਲਾ ਪ੍ਰਦਾਨ ਕਰੇ। ਬੈਂਚ ਵੱਲੋਂ ਇਸ ਮਾਮਲੇ ’ਤੇ 7 ਮਾਰਚ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ। ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਬੈਂਚ ਨੂੰ ਦੱਸਿਆ ਕਿ ਬੁਨਿਆਦੀ ਢਾਂਚੇ ਅਤੇ ਅਮਲੇ ਦੀ ਘਾਟ ਜਿਹੀਆਂ ਮੁਸ਼ਕਲਾਂ ਕਰਕੇ ਸਰਚ ਕਮੇਟੀ ਲੋਕਪਾਲ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕੀ ਹੈ। ਸੁਪਰੀਮ ਕੋਰਟ ਨੇ 4 ਜਨਵਰੀ ਨੂੰ ਕੇਂਦਰ ਨੂੰ ਹਦਾਇਤ ਦਿੱਤੀ ਸੀ ਕਿ ਉਹ ਹਲਫ਼ਨਾਮਾ ਦਾਖ਼ਲ ਕਰਕੇ ਲੋਕਪਾਲ ਦੀ ਨਿਯੁਕਤੀ ਲਈ ਹੁਣ ਤਕ ਉਠਾਏ ਗਏ ਕਦਮਾਂ ਦੀ ਜਾਣਕਾਰੀ ਦੇਵੇ। ਐਨਜੀਓ ‘ਕਾਮਨ ਕੌਜ਼’ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਕਿਹਾ ਸੀ ਕਿ ਸਰਕਾਰ ਨੇ ਆਪਣੀ ਵੈੱਬਸਾਈਟ ’ਤੇ ਸਰਚ ਕਮੇਟੀ ਦੇ ਮੈਂਬਰਾਂ ਦੇ ਨਾਮ ਵੀ ਨਸ਼ਰ ਨਹੀਂ ਕੀਤੇ ਹਨ।


