- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕਾਂ ’ਚ ਵੰਡੀਆਂ ਪਾ ਰਹੀ ਹੈ ਕਾਂਗਰਸ: ਮੋਦੀ
ਅਜਮੇਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਹੱਲਾ ਬੋਲਦਿਆਂ ਕਿਹਾ ਕਿ ਵਿਰੋਧੀ ਧਿਰ ਵੋਟ ਬੈਂਕ ਦੀ ਸਿਆਸਤ ਕਰ ਰਹੀ ਹੈ ਅਤੇ ਸੱਤਾ ’ਚ ਵਾਪਸ ਆਉਣ ਲਈ ਲੋਕਾਂ ’ਚ ਵੰਡੀਆ ਪਾ ਰਹੀ ਹੈ। ਪ੍ਰਧਾਨ ਮੰਤਰੀ ਨੇ ਵਿਰੋਧੀ ਪਾਰਟੀਆਂ ’ਤੇ ਇਹ ਦੋਸ਼ ਇੱਥੇ ਕੀਤੀ ਗਈ ਰੈਲੀ ਦੌਰਾਨ ਲਗਾਏ। ਸ੍ਰੀ ਮੋਦੀ ਵੱਲੋਂ ਇਹ ਰੈਲੀ ਰਾਜਸਥਾਨ ਤੇ ਦੇਸ਼ ਦੇ ਚਾਰ ਹੋਰ ਸੂਬਿਆਂ ’ਚ ਨਵੰਬਰ ਤੇ ਦਸੰਬਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਕਾਂਗਰਸ ਨੂੰ ਸੱਤਾ ’ਚ ਵਾਪਸ ਨਾ ਆਉਣ ਦਿੱਤਾ ਜਾਵੇ ਕਿਉਂਕਿ ਜਿਹੜੀ ਪਾਰਟੀ ਵੋਟ ਬੈਂਕ ਦੀ ਸਿਆਸਤ ਕਰਦੀ ਹੈ ਉਹ ਸੱਤਾ ’ਚ ਵਾਪਸ ਆਉਂਦੇ ਹੀ ਨੌਕਰਸ਼ਾਹੀ ਨੂੰ ਵੰਡ ਦਿੰਦੀ ਹੈ ਅਤੇ ਇਸ ਦਾ ਪ੍ਰਸ਼ਾਸਨ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ, ‘ਉਹ ਵੋਟ ਬੈਂਕ ਅਨੁਸਾਰ ਸੂਬਿਆਂ ਨੂੰ ਬਜਟ ਦਿੰਦੇ ਸਨ ਇਸੇ ਲਈ ਸਭ ਪਾਸੇ ਇੱਕੋ ਜਿਹਾ ਵਿਕਾਸ ਨਹੀਂ ਹੋ ਸਕਿਆ। ਕਾਂਗਰਸ ਨੇ ਇਹ ਪਿਰਤ ਪਿਛਲੇ 60 ਸਾਲਾਂ ਤੋਂ ਪਾ ਰੱਖੀ ਸੀ।’ ਉਨ੍ਹਾਂ ਕਿਹਾ, ‘60 ਸਾਲਾਂ ਮਗਰੋਂ ਬੜੀ ਮੁਸ਼ਕਲ ਨਾਲ ਦੇਸ਼ ਸਹੀ ਦਿਸ਼ਾ ਵੱਲ ਵੱਧ ਰਿਹਾ ਹੈ। ਇਸ ਲਈ ਕਾਂਗਰਸ ਨੂੰ ਦੁਬਾਰਾ ਮੌਕਾ ਨਾ ਦਿੱਤਾ ਜਾਵੇ।’


