- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕ ਤੂਫਾਨ ਤੋਂ ਨਜਿੱਠਣ ਲਈ ਰਹਿਣ ਤਿਆਰ : ਟਰੰਪ
ਹੋਨੋਲੂਲੂ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਟਵੀਟ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੂਫਾਨ ‘ਲੇਨ’ ਤੋਂ ਨਜਿੱਠਣ ਲਈ ਤਿਆਰ ਰਹਿਣ| ਇਸ ਅਪੀਲ ਉਤੇ ਲੋਕਾਂ ਨੇ ਪਾਣੀ, ਖਾਧ ਪਦਾਰਥ ਅਤੇ ਐਮਰਜੈਂਸੀ ਸਾਮਾਨ ਜਮਾਂ ਕਰਨਾ ਸ਼ੁਰੂ ਕਰ ਦਿੱਤਾ ਹੈ| ਅਮਰੀਕਾ ਦੇ ਹਵਾਈ ਸੂਬੇ ਦੇ ਲੋਕ ਤਾਕਤਵਰ ਤੂਫਾਨ ਦਾ ਸਾਹਮਣਾ ਕਰ ਰਹੇ ਹਨ| ਤੂਫਾਨ ‘ਲੇਨ’ ਕੱਲ ਰਾਤ ਕਮਜ਼ੋਰ ਹੋ ਕੇ ਸ਼੍ਰੇਣੀ 4 ਦੇ ਤੂਫਾਨ ਵਿਚ ਬਦਲ ਗਿਆ| ਤੂਫਾਨ ਕਾਰਨ 155 ਮੀਲ ਪ੍ਰਤੀ ਘੰਟਾ ਦੀ ਗਤੀ ਨਾਲ ਹਵਾਵਾਂ ਚੱਲ ਰਹੀਆਂ ਹਨ ਅਤੇ ਰਾਤ ਤੱਕ ਇਸ ਦੇ ਆਰਚਪੀਲਾਗੋ ਦੇ ਬਿਗ ਆਈਲੈਂਡ ਤੱਕ ਪਹੁੰਚਣ ਦੀ ਸੰਭਾਵਨਾ ਹੈ| ਇਸ ਤੂਫਾਨ ਕਾਰਨ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਖਤਰਨਾਕ ਸਮੁੰਦਰੀ ਲਹਿਰਾਂ ਉਠਣ ਦੀ ਸੰਭਾਵਨਾ ਹੈ| ਰਾਸ਼ਟਰਪਤੀ ਟਰੰਪ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਅਤੇ ਸਥਾਨਕ ਅਧਿਕਾਰੀਆਂ ਦੀਆਂ ਸਲਾਹਾਂ ਨੂੰ ਧਿਆਨ ਨਾਲ ਸੁਣਨ|


