- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕ ਸੰਪਰਕ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਐਸੋਸੀਏਸ਼ਨ ਵੱਲੋਂ ਪੀ.ਆਰ.ਓ. ਕਮਲਜੀਤ ਪਾਲ ਦੇ ਭਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਪੀ.ਆਰ.ਓ. ਵਜੋਂ ਤਾਇਨਾਤ ਕਮਲਜੀਤ ਪਾਲ ਦੇ ਵੱਡੇ ਭਰਾ ਸ੍ਰੀ ਮੰਗਤ ਰਾਏ ਪਾਲ ਦੇ ਦੇਹਾਂਤ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਮੰਗਤ ਰਾਏ ਪਾਲ ਜੋ 45 ਵਰਿਆ ਦੇ ਸਨ, ਪੰਜਾਬ ਪੁਲਿਸ ਵਿੱਚ ਹੈਡ ਕਾਂਸਟੇਬਲ ਸਨ ਅਤੇ ਅੱਜ ਉਨਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਪੁੱਤਰ ਤੇ ਤਿੰਨ ਭਰਾ ਛੱਡ ਗਏ ਹਨ। ਉਨਾਂ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਵਿਖੇ ਕਰ ਦਿੱਤਾ ਗਿਆ। ਵਿਭਾਗ ਦੇ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਐਸੋਸੀਏਸ਼ਨ ਦੇ ਚੇਅਰਪਰਸਨ ਤੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਅਤੇ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਸ੍ਰੀ ਮੰਗਤ ਰਾਏ ਪਾਲ ਦੇ ਅਚਨਚੇਤੀ ਚਲਾਣੇ ਨੂੰ ਪਰਿਵਾਰ ਲਈ ਅਸਹਿ ਤੇ ਅਕਹਿ ਦੱਸਦਿਆਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਕਾਮਨਾ ਵੀ ਕੀਤੀ। ਅੰਤਿਮ ਸੰਸਕਾਰ ਦੀ ਰਸਮ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਸਲਾਮੀ ਵੀ ਦਿੱਤੀ। ਮ੍ਰਿਤਕ ਦੇ ਪੁੱਤਰ ਨਵੀਨ ਪਾਲ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਮੌਕੇ ਡੀ.ਪੀ.ਆਰ.ਓ. ਜਲੰਧਰ ਸ੍ਰੀ ਮਨਵਿੰਦਰ ਸਿੰਘ ਨੇ ਵਿਭਾਗ ਅਤੇ ਐਸੋਸੀਏਸ਼ਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।


