- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕ ਸੰਪਰਕ ਵਿਭਾਗ ਨੇ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਸਫਾਈ ਮੁਹਿੰਮ ਚਲਾਈ
ਚੰਡੀਗੜ – ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਨੂੰ ਯਾਦਗਾਰ ਬਣਾਉਣ ਲਈ ਅੱਜ ਸੂਬਾ ਤੇ ਜ਼ਿਲਾ ਪੱਧਰ ਦੇ ਸਮੂਹ ਦਫ਼ਤਰਾਂ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਵਿਭਾਗ ਦੇ ਵਧੀਕ ਡਾਇਰੈਕਟਰ ਡਾ.ਸੇਨੂੰ ਦੁੱਗਲ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪੋ-ਆਪਣੇ ਦਫ਼ਤਰਾਂ ਦੀ ਸਫਾਈ ਕੀਤੀ ਗਈ। ਸੂਬੇ ‘ਚ ਸਥਿਤ ਸਮੂਹ ਜ਼ਿਲਾ ਲੋਕ ਸੰਪਰਕ ਦਫਤਰਾਂ ਵਿੱਚ ਵੀ ਸਫਾਈ ਮੁਹਿੰਮ ਚਲਾਈ ਗਈ। ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਸਫਾਈ ਸਿਰਫ਼ ਇਕ ਦਿਨ ਦਾ ਅਭਿਆਸ ਨਹੀਂ ਹੋਣਾ ਚਾਹੀਦਾ, ਸਗੋਂ ਸਾਨੂੰ ਸਾਰੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਇਸ ਨੂੰ ਇੱਕ ਆਦਤ ਵਾਂਗ ਅਪਣਾਉਣਾ ਚਾਹੀਦਾ ਹੈ। ਉਨਾਂ ਵੱਲੋਂ ਇਸ ਪਹਿਲਕਦਮੀ ਪ੍ਰਤੀ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਵਿਖਾਏ ਗਏ ਉਤਸ਼ਾਹ ਤੇ ਗੰਭੀਰਤਾ ਦੀ ਸ਼ਲਾਘਾ ਕੀਤੀ ਗਈ। ਇਸ ਸਫਾਈ ਮੁਹਿੰਮ ਦੌਰਾਨ ਵਿਭਿੰਨ ਗਤੀਵਿਧੀਆਂ ਲਈ ਵਿਭਾਗ ਦੇ ਮੁਲਾਜ਼ਮਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ। ਲੰਬੇ ਵਿਅਕਤੀਆਂ ਦਾ ਕੰਮ ਛੱਤਾਂ ਦੀ ਸਫਾਈ ਤੇ ਹੋਰਨਾਂ ਨੂੰ ਫਰਸ਼ਾਂ ਤੇ ਫਰਨੀਚਰ ਦੀ ਸਫਾਈ ਦਾ ਜ਼ਿੰਮਾ ਸੌਪਿਆ ਗਿਆ। ਵਿਭਾਗ ਦੇ ਮੁਲਾਜ਼ਮਾਂ ਨੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਸਹੁੰ ਵੀ ਚੁੱਕੀ।


