- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੜਕੇ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 8 ਲੱਖ ਦੀ ਠੱਗੀ ਪਤੀ ਪਤਨੀ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ – ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਪਤੀ ਪਤਨੀ ਖਿਲਾਫ ਧੋਖਾਧੜੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਤੋਖ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਭੰਬਾ ਸਿੰਘ ਵਾਲੀ ਪਿੰਡ ਪੱਲਾ ਮੇਘਾ ਨੇ ਦੱਸਿਆ ਕਿ ਦੋਸ਼ੀਅਨ ਪਰਮਜੀਤ ਸਿੰਘ ਉਰਫ ਗੁਰਸਾਹਿਬ ਸਿੰਘ ਪੁੱਤਰ ਸਵਰਨ ਸਿੰਘ, ਸੁਖਬੀਰ ਕੌਰ ਪਤਨੀ ਪਰਮਜੀਤ ਸਿੰਘ ਵਾਸੀਅਨ ਸਰਹਾਲੀ ਕਲਾਂ ਜ਼ਿਲ੍ਹਾ ਤਰਨਤਾਰਨ ਨੇ ਹਮਮਸ਼ਵਰਾ ਹੋ ਕੇ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਹਾਸਲ ਕੀਤੇ ਸਨ। ਸੰਤੋਖ ਸਿੰਘ ਨੇ ਦੱਸਿਆ ਕਿ ਜਦ ਕੈਨੇਡਾ ਭੇਜਣ ਦਾ ਕੋਈ ਸੁਰ ਜਵਾਬ ਨਾ ਮਿਲਿਆ ਤਾਂ ਦੋਸ਼ੀਅਨ ਨੇ 5 ਲੱਖ ਰੁਪਏ ਵਾਪਸ ਕਰ ਦਿੱਤੇ ਤੇ ਬਾਕੀ 8 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


