- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੰਡਨ ‘ਚ 3 ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
ਲੰਡਨ – ਬੀਤੀ ਰਾਤ ਲੰਡਨ ‘ਚ ਇੱਕ ਹਮਲੇ ਦੌਰਾਨ ਤਿੰਨ ਸਿੱਖ ਜਵਾਨਾਂ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੂਰਬੀ ਲੰਡਨ ਦੇ ਐਲਫੋਰਡ ‘ਚ ਐਤਵਾਰ ਸ਼ਾਮ 07:30 ਵਜੇ ਸੱਤ ਕਿੰਗਸ ਸਟੇਸ਼ਨ ਨੇੜੇ ਵਾਪਰੀ ਭਿਆਨਕ ਘਟਨਾ ਤੋਂ ਬਾਅਦ 29 ਤੇ 39 ਸਾਲਾਂ ਦੇ 2 ਵਿਅਕਤੀਆਂ ਨੂੰ ਕਤਲ ਦੇ ਸ਼ੱਕ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।ਤਿੰਨੇ ਮ੍ਰਿਤਕ ਸਥਾਨਕ ਸਿੱਖ ਭਾਈਚਾਰੇ ਦੇ ਮੈਂਬਰ ਸੀ ਤੇ ਉਨ੍ਹਾਂ ਦੀ ਉਮਰ 20-30 ਸਾਲ ‘ਚ ਸੀ। ਦੱਸ ਦਈਏ ਕਿ ਇਹ ਚਾਕੂ ਦੇ ਜ਼ਖਮੀ ਪਾਏ ਗਏ ਤੇ ਉਨ੍ਹਾਂ ਨੂੰ ਘਟਨਾ ਸਥਾਨ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਅਨੁਸਾਰ ਪੀੜਤ, ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ, ਸਾਰੇ ਇੱਕ ਦੂਜੇ ਤੇ ਦੋਸ਼ੀਆਂ ਦੇ ਜਾਣਨ ਵਾਲੇ ਸੀ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਫੁਟੇਜ ‘ਚ ਇੱਕ ਪੀੜਤ ਨੂੰ ਸੱਤ ਕਿੰਗਸ ਰੇਲਵੇ ਸਟੇਸ਼ਨ ਦੇ ਨੇੜੇ ਪੌੜੀ ‘ਤੇ ਲਹੂ ਲੂਹਾਣ ਪਾਇਆ ਗਿਆ। ਇਸ ਭਿਆਨਕ ਕਲਿੱਪ ਨੂੰ ਆਨਲਾਈਨ ਪ੍ਰਕਾਸ਼ਿਤ ਨਾ ਕਰਨ ਦਾ ਫੈਸਲਾ ਕੀਤਾ ਹੈ, ਕਿਉਂਕਿ ਇਸ ‘ਚ ਫੁੱਟਪਾਥ ਤੇ ਸੜਕ ‘ਤੇ ਖੂਨ ਨਜ਼ਰ ਆ ਰਿਹਾ ਹੈ।ਮੈਟਰੋਪੋਲੀਟਨ ਪੁਲਿਸ ਅੱਜ ਤੀਹਰੀ ਕਤਲ ਦੀ ਜਾਂਚ ਸ਼ੁਰੂ ਕਰਨ ਤੋਂ ਬਾਅਦ ਮੁਲਜ਼ਮਾਂ ਦੀ ਪਛਾਣ ਕਰਨ ਤੇ ਪੀੜਤਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।


