- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੰਮਾ ਸਮਾਂ ਕੌਮਾਂਤਰੀ ਕ੍ਰਿਕਟ ਖੇਡਣ ਬਾਰੇ ਕਦੇ ਸੋਚਿਆ ਨਹੀਂ ਸੀ: ਕੋਹਲੀ
ਦੁਨੀਆਂ ਦੇ ਸਰਵੋਤਮ ਬੱਲੇਬਾਜ਼ਾਂ ਵਿੱਚ ਸ਼ੁਮਾਰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕੌਮਾਂਤਰੀ ਕ੍ਰਿਕਟ ਵਿੱਚ 11 ਸਾਲ ਪੂਰੇ ਕਰਨ ’ਤੇ ਕਿਹਾ ਕਿ ਉਨ੍ਹਾਂ ਨੇ ਕਦੇ ਇਸ ਤੋਂ ਵੱਧ ਦੀ ਉਮੀਦ ਨਹੀਂ ਕੀਤੀ ਸੀ। ਕੋਹਲੀ ਨੇ 2008 ਵਿੱਚ ਕੌਮਾਂਤਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਸ ਨੇ ਸੋਸ਼ਲ ਮੀਡੀਆ ’ਤੇ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ। ਕੋਹਲੀ ਨੇ ਆਪਣੇ ਟਵਿੱਟਰ ਹੈਂਡਲ ’ਤੇ ਦੋ ਤਸਵੀਰਾਂ ਨੂੰ ਸਾਂਝਾ ਕੀਤਾ। ਉਸ ਨੇ ਨਾਲ ਹੀ ਲਿਖਿਆ, ‘‘ਇਸੇ ਦਿਨ 2008 ਵਿੱਚ ਸ਼ੁਰੂਆਤ ਕਰਨ ਤੋਂ ਲੈ ਕੇ 11 ਸਾਲ ਦਾ ਸਫ਼ਰ ਪੂਰਾ ਕਰਨ ਤਕ, ਮੈਂ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਰੱਬ ਮੇਰੇ ’ਤੇ ਇਨ੍ਹਾਂ ਮਿਹਰਬਾਨ ਹੋਵੇਗਾ। ਤੁਹਾਨੂੰ ਸਾਰਿਆਂ ਨੂੰ ਆਪਣੇ ਸੁਪਨੇ ਸੱਚ ਕਰਨ ਅਤੇ ਸਹੀ ਰਸਤੇ ’ਤੇ ਅੱਗੇ ਵਧਣ ਦੀ ਸ਼ਕਤੀ ਮਿਲੇ। ਸਦਾ ਰਿਣੀ।’’ ਉਸ ਨੇ ਜੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਉਨ੍ਹਾਂ ਵਿੱਚ ਪਹਿਲੀ ਸ੍ਰੀਲੰਕਾ ਖ਼ਿਲਾਫ਼ ਪਲੇਠੇ ਮੈਚ ਦੀ ਹੈ, ਜਦਕਿ ਦੂਜੀ ਐਂਟੀਗਾ ਵਿੱਚ ਉਸ ਦੇ ਹੋਟਲ ਦੇ ਕਮਰੇ ਦੀ ਹੈ। ਭਾਰਤ ਇਸ ਸਮੇਂ ਵੈਸਟ ਇੰਡੀਜ਼ ਦੇ ਦੌਰੇ ’ਤੇ ਹੈ, ਜਿੱਥੇ ਉਸ ਨੇ 22 ਅਗਸਤ ਤੋਂ ਐਂਟੀਗਾ ਵਿੱਚ ਪਹਿਲਾ ਟੈਸਟ ਮੈਚ ਖੇਡਣਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਟੀ-20 ਅਤੇ ਇੱਕ ਰੋਜ਼ਾ ਲੜੀ ਆਪਣੇ ਨਾਮ ਕੀਤੀ ਸੀ।


