- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੰਮੇ ਸਮੇਂ ਤੋਂ ਖਾਲੀ ਪਏ ਸਨਅਤੀ ਪਲਾਟਾਂ ਦੀ ਅਲਾਟਮੈਂਟ ਕੀਤੀ ਜਾਵੇਗੀ ਰੱਦ: ਸੁੰਦਰ ਸ਼ਾਮ ਅਰੋੜਾ
ਐਸ.ਏ.ਐਸ. ਨਗਰ – ਉਦਯੋਗ ਸਾਡੀ ਆਰਥਿਕਤਾ ਦਾ ਧੁਰਾ ਹਨ ਅਤੇ ਜੇਕਰ ਉਦਯੋਗ ਤਰੱਕੀ ਕਰਣਗੇ ਤਾਂ ਹੀ ਸੂਬਾ ਵੀ ਤਰੱਕੀ ਕਰੇਗਾ| ਪੰਜਾਬ ਸਰਕਾਰ ਉਦਯੋਗਾਂ ਨੂੰ ਲੋੜੀਂਦੀਆਂ ਸਹੂਲਤਾਂ ਦੇ ਕੇ ਮੰਦਹਾਲੀ ਦਾ ਸ਼ਿਕਾਰ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਸੰਬੰਧੀ ਸਰਕਾਰ ਵਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ| ਇਹ ਗੱਲ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਦੌਰਾਨ ਆਖੀ| ਉਹ ਇੱਥੇ ਸਥਾਨਕ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਹਨਾਂ ਦੇ ਮਸਲੇ ਹਲ ਕਰਨ ਲਈ ਸੱਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ ਭਾਗ ਲੈਣ ਲਈ ਆਏ ਸਨ| ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸੇ ਦਾ ਨਤੀਜਾ ਹੈ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਬੰਦ ਹੋ ਰਹੀਆਂ ਸਨਅਤਾਂ ਵੀ ਹੁਣ ਸ਼ੁਰੂ ਹੋ ਗਈਆਂ ਹਨ| ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜਿਹੜੇ ਸਨਅਤਕਾਰਾਂ ਨੇ ਪਲਾਟ ਅਲਾਟ ਕਰਵਾ ਕੇ ਪੰਜ ਸਾਲਾਂ ਤਕ ਕੰਮ ਆਰੰਭ ਨਹੀਂ ਕੀਤਾ ਉਹਨਾਂ ਦੇ ਪਲਾਟ ਕੈਂਸਲ ਕਰਕੇ ਛੋਟੇ ਉਦਯੋਗਪਤੀਆਂ ਅਤੇ ਕਿਰਾਏ ਤੇ ਕੰਮ ਕਰ ਰਹੇ ਸਨਅਤਕਾਰਾਂ ਨੂੰ ਦਿੱਤੇ ਜਾਣਗੇ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫੋਕਲ ਪਾਇੰਟਾ ਦੀ ਹਾਲਤ ਸੁਧਾਰਨ ਲਈ ਵੀ ਕਦਮ ਚੁੱਕੇ ਜਾ ਰਹੇ ਹਨ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਨਅਤੀ ਨੀਤੀ ਦੇਸ਼ ਦੀ ਉੱਤਮ ਨੀਤੀ ਹੈ, ਜਿਸ ਸਦਕਾ ਪੰਜਾਬ ਦੀ ਸਨਅਤ ਮੁੜ ਤਰੱਕੀ ਦੇ ਰਾਹ ਪਈ ਹੈ ਤੇ ਮੰਡੀ ਗੋਬਿੰਦਗੜ੍ਹ ਵਿਖੇ ਮੁੜ ਚਾਲੂ ਹੋਈਆਂ 227 ਸਨਅਤੀ ਇਕਾਈਆਂ ਇਸ ਗੱਲ ਦੀ ਗਵਾਹੀ ਦੇ ਰਹੀਆਂ ਹਨ| ਉਦਯੋਗ ਤੇ ਵਣਜ ਮੰਤਰੀ ਵੱਲੋਂ ਇਸ ਮੌਕੇ ਮੈਸ.ਮੁਹਾਲੀ ਹਾਈਟੈਕ ਕਲਸਟਰ ਨੂੰ 3.32 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਦੇ ਨਾਲ ਨਾਲ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਨੂੰ ਐਮ.ਆਈ.ਏ. ਭਵਨ ਲਈ 10 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ| ਇਸ ਤੋਂ ਇਲਾਵਾ ਸਨਅਤਕਾਰਾਂ ਨਾਲ 591.66 ਕਰੋੜ ਤੋਂ ਵੱਧ ਦੇ 25 ਐਮ.ਓ.ਯੂ. ਵੀ ਸਾਈਨ ਕੀਤੇ ਗਏ| ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਸਨਅਤਕਾਰਾਂ ਦੇ ਜੋ ਵੀ ਬਕਾਏ ਸਰਕਾਰ ਵੱਲ ਖੜ੍ਹੇ ਹਨ, ਉਹ ਹਰ ਹਾਲ ਮਾਰਚ ਮਹੀਨੇ ਤੱਕ ਕਲੀਅਰ ਕਰ ਦਿੱਤੇ ਜਾਣਗੇ| ਉਨ੍ਹਾਂ ਦੱਸਿਆ ਕਿ ਇਕਲੇ ਮੁਹਾਲੀ ਦੇ ਸਨਅਤਕਾਰਾਂ ਦੀ 22 ਕਰੋੜ 2 ਲੱਖ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ|
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਸਨਅਤ ਦੇ ਪਿਛੋਕੜ ਉਤੇ ਚਾਨਣ ਪਾਇਆ| ਉਨ੍ਹਾਂ ਕਿਹਾ ਕਿ ਐਸ.ਏ.ਐਸ ਨਗਰ ਦੇ ਸਨਅਤਕਾਰਾਂ ਨੇ ਬਹੁਤ ਮਿਹਨਤ ਤੇ ਲਗਨ ਨਾਲ ਇੰਡਸਟਰੀ ਨੂੰ ਖੜ੍ਹਾ ਕੀਤਾ ਹੈ ਤੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਤੇ ਮਸਲਿਆਂ ਸਬੰਧੀ ਉਹ ਲਗਾਤਾਰ ਸਨਅਤਕਾਰਾਂ ਨਾਲ ਗੱਲਬਾਤ ਕਰਦੇ ਰਹਿੰਦੇ ਹਨ| ਇਸ ਮੌਕੇ ਵਧੀਕ ਮੁੱਖ ਸਕੱਤਰ, ਉਦਯੋਗ ਤੇ ਵਣ ਵਿਭਾਗ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਉਦਯੋਗਿਕ ਨੀਤੀ 2017 ਬਾਰੇ ਜਾਣਕਾਰੀ ਦਿੱਤੀ| ਉਦਯੋਗ ਤੇ ਵਣ ਵਿਭਾਗ ਦੇ ਡਾਇਰੈਕਟਰ ਸ. ਡੀ.ਪੀ.ਐਸ.ਖਰਬੰਦਾ ਨੇ ਦੱਸਿਆ ਕਿ ਸੂਬੇ ਵਿੱਚ ਕਾਮਨ ਫੈਸੀਲਿਟੀ ਸੈਂਟਰਜ਼ ਸਥਾਪਤ ਕਰਨ ਲਈ 23 ਉਦਯੋਗਿਕ ਕਲਸਟਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਤਿੰਨ ਕਲਸਟਰਜ਼ ਨੂੰ ਕਾਮਨ ਫੈਸੀਲਿਟੀ ਸੈਂਟਰਜ਼ ਸਥਾਪਤ ਕਰਨ ਲਈ ਭਾਰਤ ਸਰਕਾਰ ਤੋਂ ਮਨਜ਼ੂਰੀ ਮਿਲ ਚੁੱਕੀ ਹੈ ਤੇ 15 ਕਰੋੜ ਰੁਪਏ ਦੀ ਗ੍ਰਾਂਟ ਹਰ ਕਲਸਟਰ ਨੂੰ ਮਿਲ ਸਕੇਗੀ| ਇਸ ਤੋਂ ਪਹਿਲਾਂ ਦੋਵੇਂ ਕੈਬਿਨਟ ਮੰਤਰੀਆਂ ਨੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦੇ ਫੌਰੀ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ| ਇਸ ਮੌਕੇ ਸਾਬਕਾ ਕੈਬਨਿਟ ਮੰਤਰੀ, ਪੰਜਾਬ ਸਰਕਾਰ ਸ. ਜਗਮੋਹਣ ਸਿੰਘ ਕੰਗ ਨੇ ਫੋਕਲ ਪੁਆਇੰਟ ਚਨਾਲੋਂ ਨੂੰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ| ਸਮਾਗਮ ਦੌਰਾਨ ਵਿਧਾਇਕ ਬਸੀ ਪਠਾਣਾ ਸ. ਗੁਰਪ੍ਰੀਤ ਸਿੰਘ ਜੀ.ਪੀ., ਪਾਵਰਕੌਮ ਦੇ ਸੀ.ਐਮ.ਡੀ. ਸ. ਬਲਦੇਵ ਸਿੰਘ ਸਰਾਂ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪੀ.ਐਸ.ਆਈ.ਸੀ. ਦੇ ਏ.ਐਮ.ਡੀ. ਵਿਨੀਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ, ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਯੋਗੇਸ਼ ਸਾਗਰ, ਕਾਰਜਕਾਰੀ ਮੈਂਬਰ ਸ੍ਰੀ ਅਨੁਰਾਗ ਅਗਰਵਾਲ, ਸਾਬਕਾ ਪ੍ਰਧਾਨ ਸੰਜੀਵ ਵਸ਼ਿਸ਼ਟ ਸਮੇਤ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਤੇ ਵੱਡੀ ਗਿਣਤੀ ਸਨਅਤਕਾਰ ਹਾਜ਼ਰ ਸਨ| ਇਸ ਤੋਂ ਉਪਰੰਤ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਤੇ ਉਦਯੋਗਿਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਡੇਰਾਬਸੀ ਦੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ|


