- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੱਖਾਂ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਹੌਜਰੀ ਮਾਲਿਕ ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਮੁਹੱਲਾ ਗੁਰੂ ਅਰਜੁਨ ਦੇਵ ਨਗਰ ਵਿਖੇ ਨਾਕੇਬੰਦੀ ਦੌਰਾਨ ਹੋਜਰੀ ਮਾਲਿਕ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 27 ਗ੍ਰਾਮ ਹੈਰੋਇਨ 1 ਲੱਖ 70 ਹਜਾਰ 220 ਰੁਪਏ ਦੀ ਡਰੱਗ ਮਨੀ ਇਕ ਇਲਕਟ੍ਰੋਨਿਕ ਕੰਡਾ 30 ਮੋਮੀ ਲਿਫਾਫੇ ਬਰਾਮਦ ਕੀਤੇ ਹਨ। ਐਸ ਟੀ ਐਫ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਹਨਾਂ ਦੇ ਸਬ ਇੰਸਪੈਕਟਰ ਜਸਪਾਲ ਸਿੰਘ ਨੂੰ ਗੁਪਤ ਸੁਚਨਾ ਮਿਲੀ ਇਕ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ ਗੁਰੂ ਅਰਜੁਨ ਦੇਵ ਨਗਰ ਇਲਾਕੇ ਤੋ ਗ੍ਰੀਨਲੈਂਡ ਸਕੂਲ ਸਬਜ਼ੀ ਮੰਡੀ ਵੱਲ ਨੂੰ ਜਾ ਰਿਹਾ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਗੁਰੂ ਅਰਜੁਨ ਦੇਵ ਨਗਰ ਚ ਨਾਕੇਬੰਦੀ ਦੌਰਾਨ ਉਕਤ ਤਸਕਰ ਨੂੰ ਲੱਖਾਂ ਦੀ ਹੈਰੋਇਨ ਲੱਖਾਂ ਦੀ ਡਰੱਗ ਮਨੀ ਸਮੇਤ ਕਾਬੂ ਕਰ ਲਿਆ ਫੜੇ ਗਏ ਦੋਸ਼ੀ ਦੀ ਪਹਿਚਾਣ ਗੁਰੂ ਅਰਜੁਨ ਦੇਵ ਨਗਰ ਨਿਵਾਸੀ ਰਵਿੰਦਰ ਸਿੰਘ ਉਰਫ ਰਿੰਕੂ ਵਜੋਂ ਹੋਈ ਪੁਲਸ ਅਨੁਸਾਰ ਦੋਸ਼ੀ ਨੇ ਦੱਸਿਆ ਕਿ ਉਹ ਆਪਣੇ ਘਰੇ ਜੈਕਟਾ ਵੇਚਣ ਦਾ ਕੰਮ ਕਰਦਾ ਹੈ ਅਤੇ ਪਿਛਲੇ 6 ਮਹੀਨੇ ਤੋਂ ਉਹ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ ਦੋਸ਼ੀ ਨੇ ਕਬੂਲਿਆ ਕਿ ਉਹ ਖੁਦ ਪਿਛਲੇ 2, 3 , ਸਾਲ ਤੋਂ ਹੈਰੋਇਨ ਦਾ ਨਸ਼ਾ ਕਰਦਾ ਆ ਰਿਹਾ ਹੈ ਪੁਲਸ ਅਨੁਸਾਰ ਦੋਸ਼ੀ ਨੂੰ ਅੱਜ ਕੋਰਟ ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਦੋਸ਼ੀ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


