- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਕੀਲਾਂ ਵੱਲੋਂ ਸ਼ਰੀਫ਼ ਤੇ ਹੋਰਾਂ ਨਾਲ ਜੇਲ੍ਹ ’ਚ ਮੁਲਾਕਾਤ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਅਤੇ ਜਵਾਈ ਮੁਹੰਮਦ ਸਫ਼ਦਰ ਦੇ ਵਕੀਲਾਂ ਨੇ ਅੱਜ ਉਨ੍ਹਾਂ ਨਾਲ ਜੇਲ੍ਹ ’ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਜ਼ਾ ਖਿਲਾਫ਼ ਪਾਈ ਗਈ ਅਪੀਲ ਬਾਰੇ ਵਿਚਾਰ ਵਟਾਂਦਰਾ ਕੀਤਾ। ਸ਼ਰੀਫ਼ (68), ਮਰੀਅਮ (44) ਅਤੇ ਜਵਾਈ ਸਫ਼ਦਰ ਨੂੰ 13 ਜੁਲਾਈ ਨੂੰ ਲੰਡਨ ਤੋਂ ਪਰਤਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ’ਚ ਰੱਖਿਆ ਗਿਆ ਹੈ। ਜਵਾਬਦੇਹੀ ਅਦਾਲਤ ਨੇ ਪਨਾਮਾ ਪੇਪਰਜ਼ ਘੁਟਾਲੇ ’ਚ ਨਵਾਜ਼ ਸ਼ਰੀਫ਼ ਨੂੰ 10 ਅਤੇ ਮਰੀਅਮ ਨੂੰ 7 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਮਰੀਅਮ ਦੇ ਪਤੀ ਸਫ਼ਦਰ ਨੂੰ ਇਕ ਸਾਲ ਲਈ ਜੇਲ੍ਹ ’ਚ ਡੱਕਿਆ ਗਿਆ ਹੈ। ਤਿੰਨਾਂ ਨੇ ਆਪਣੀ ਸਜ਼ਾ ਖਿਲਾਫ਼ ਇਸਲਾਮਾਬਾਦ ਹਾਈ ਕੋਰਟ ’ਚ ਅਪੀਲ ਦਾਖ਼ਲ ਕੀਤੀ ਹੈ ਅਤੇ ਅਦਾਲਤ ਨੇ ਸੋਮਵਾਰ ਨੂੰ ਮੁੱਢਲੀ ਸੁਣਵਾਈ ਮਗਰੋਂ ਕੇਸ ਨੂੰ ਇਸ ਮਹੀਨੇ ਦੇ ਅਖੀਰਲੇ ਹਫ਼ਤੇ ਤਕ ਮੁਲਤਵੀ ਕਰ ਦਿੱਤਾ ਹੈ। ਕਾਨੂੰਨੀ ਟੀਮ ਦੇ ਮੈਂਬਰ ਅਮਜਦ ਪਰਵੇਜ਼ ਨੇ ਕਿਹਾ ਕਿ ਉਨ੍ਹਾਂ ਸ਼ਰੀਫ਼, ਮਰੀਅਮ ਅਤੇ ਸਫ਼ਦਰ ਨਾਲ ਮੁਲਾਕਾਤ ਕਰਕੇ ਕਾਨੂੰਨੀ ਮਾਮਲਿਆਂ ਬਾਰੇ ਵਿਚਾਰਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰੀਫ਼ ਤੰਦਰੁਸਤ ਹਨ ਪਰ ਸਾਬਕਾ ਪ੍ਰਧਾਨ ਮੰਤਰੀ ਨੇ ਸਹੂਲਤਾਂ ਦੀ ਘਾਟ ਦੀ ਸ਼ਿਕਾਇਤ ਕੀਤੀ ਹੈ ਜੋ ਉਨ੍ਹਾਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ ਹਨ। ਪਰਵੇਜ਼ ਨੇ ਕਿਹਾ ਕਿ ਸਫ਼ਦਰ ਦਿਲ ਦਾ ਮਰੀਜ਼ ਹੈ ਪਰ ਉਸ ਨੇ ਹੋਰ ਕੋਈ ਮੈਡੀਕਲ ਸਹੂਲਤ ਲੈਣ ਤੋਂ ਇਨਕਾਰ ਕੀਤਾ ਹੈ।


