- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਜਪਾਈ ਦੀਆਂ ਅਸਥੀਆਂ ਯਮੁਨਾ ਵਿੱਚ ਜਲ ਪ੍ਰਵਾਹ
ਨਵੀਂ ਦਿੱਲੀ, ਦਿੱਲੀ ਦੇ ਸਾਰੇ ਸੱਤ ਲੋਕ ਸਭਾ ਹਲਕਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਵਾਲੇ ਕਲਸ਼ਾਂ ਨੂੰ ਘੁਮਾ ਕੇ ਦਿੱਲੀ ਭਾਜਪਾ ਯੂਨਿਟ ਨੇ ਇੱਥੇ ਯਮੁਨਾ ਦਰਿਆ ਵਿੱਚ ਜਲ ਪ੍ਰਵਾਹ ਕਰ ਦਿੱਤਾ ਹੈ। ‘ਅਸਥੀ ਕਲਸ਼ ਯਾਤਰਾ’ ਇੱਥੇ ਗੁਰਦੁਆਰਾ ਨਾਨਕਸਰ ਤੋਂ ਸਵੇਰੇ ਕਰੀਬ ਗਿਆਰਾਂ ਵਜੇ ਸ਼ੁਰੂ ਹੋਈ। ਇਸ ਦੀ ਅਗਵਾਈ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕੀਤੀ। ਯਾਤਰਾ ਵਿੱਚ ਉਨ੍ਹਾਂ ਦੇ ਨਾਲ ਅਰੁਣ ਸਿੰਘ, ਸੰਸਦ ਮੈਂਬਰ ਮੀਨਾਕਸ਼ੀ ਲੇਖੀ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਵੀ ਸ਼ਾਮਲ ਹੋਏ। ਇਹ ਕਲਸ਼ ਯਾਤਰਾ ਦਿੱਲੀ ਦੇ ਬਹੁਤ ਸਾਰੇ ਹਿੱਸਿਆਂ ਵਿੱਚੋਂ ਗੁਜ਼ਰੀ ਅਤੇ ਲੋਕਾਂ ਨੇ ਆਪਣੇ ਮਹਿਬੂਬ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੋਹਿਮਾ: ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਵਾਲਾ ਕਲਸ਼ ਇੱਥੇ ਦਰਿਆ ਧਾਨਸਾਰੀ ਦਰਿਆ ਦੇ ਵਿੱਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਦਾ ਨਾਗਲੈਂਡ ਦੇ ਕੁੱਝ ਸਥਾਨਕ ਲੋਕਾਂ ਨੇ ਵਿਰੋਧ ਕੀਤਾ ਤੇ ਦੋਸ਼ ਲਾਇਆ ਕਿ ਇਹ ਰਸਮ ਨਾਗਾ ਸਭਿਆਚਾਰ ਅਨੁਸਾਰ ਨਹੀਂ ਹੈ। ਭਾਜਪਾ ਆਗੂਆਂ ਦੀ ਅਸਥੀਆਂ ਨੂੰ ਦੋਏਂਗ ਦਰਿਆ ਵਿੱਚ ਜਲ ਪ੍ਰਵਾਹ ਕਰਨ ਦੀ ਯੋਜਨਾ ਸੀ, ਜੋ ਵੋਖਾ ਜ਼ਿਲ੍ਹੇ ਵਿੱਚ ਦੀ ਲੰਘਦਾ ਹੈ ਪਰ ਸਥਾਨਕ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਦੀਮਾਪੁਰ ਨੇੜੇ ਧਨਸਾਰੀ ਦਰਿਆ ਦੇ ਵਿੱਚ ਅਸਥੀ ਕਲਸ਼ ਜਲ ਪ੍ਰਵਾਹ ਕਰ ਦਿੱਤਾ ਗਿਆ।


