- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਡੇਕਰ ਲਈ ਸ਼ੋਕ ਸਭਾ ਰੱਖੇਗਾ MCA
ਮੁੰਬਈ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਜਿਤ ਵਾਡੇਕਰ ਦੀ ਯਾਦ ਵਿਚ ਮੁੰਬਈ ਕ੍ਰਿਕਟ ਸੰਘ ਸੋਗ ਸਭਾ ਦਾ ਆਯੋਜਨ ਕਰੇਗਾ। ਵਾਡੇਕਰ ਦੀ ਲੰਬੀ ਬਿਮਾਰੀ ਤੋਂ ਬਾਅਦ ਦੱਖਣੀ ਮੁੰਬਈ ਦੇ ਇਕ ਹਸਪਤਾਲ ਵਿਚ 15 ਅਗਸਤ ਨੂੰ ਦਿਹਾਂਤ ਹੋ ਗਿਆ ਸੀ। ਕਲ ਪੂਰੇ ਸਨਮਾਨ ਦੇ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਐੱਮ. ਸੀ. ਏ. ਦੇ ਸੰਯੁਕਤ ਸਕੱਤਰ ਪ੍ਰੋਫੈਸਰ ਡਾ. ਉਮੇਸ਼ ਖਾਨਵਿਲਕਰ ਨੇ ਅੱਜ ਕਿਹਾ, ” ਭਾਰਤ ਅਤੇ ਮੁੰਬਈ ਟੀਮ ਦੇ ਸਾਬਕਾ ਕਪਤਾਨ ਵਾਡੇਕਰ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਨ ਦੇ ਲਈ ਮੁੰਬਈ ਕ੍ਰਿਕਟ ਸੰਘ ਨਾਲ ਜੁੜੇ ਕਲੱਬਾਂ ਦੇ ਮੈਂਬਰਾਂ, ਕ੍ਰਿਕਟਰਾਂ ਅਤੇ ਅੰਪਾਇਰਾਂ ਦੀ ਬੁੱਧਵਾਰ 22 ਅਗਸਤ ਨੂੰ ਸ਼ਾਮ ਪੰਜ ਵਜੇ ਐੱਮ. ਸੀ. ਏ. ਲਾਊਂਜ ‘ਚ ਬੈਠਕ ਆਯੋਜਿਤ ਕੀਤੀ ਜਾਵੇਗੀ। ਖੱਬੇ ਹੱਥ ਦੇ ਇਸ ਬੱਲੇਬਾਜ਼ ਦੀ ਕਪਤਾਨੀ ‘ਚ ਭਾਰਤ ਨੇ ਪਹਿਲੀ ਵਾਰ 1971 ‘ਚ ਵੈਸਟਇੰਡੀਜ਼ ਅਤੇ ਇੰਗਲੈਂਡ ਖਿਲਾਫ ਟੈਸਟ ਸੀਰੀਜ਼ ‘ਚ ਜਿੱਤ ਦਰਜ ਕੀਤੀ ਸੀ।


