- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਹਿਗੁਰੂ ਸਿਮਰਨ ਦੇ ਮਹੱਤਵ ਸਬੰਧੀ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਕੈਲੰਡਰ ਭਾਈ ਲੌਂਗੋਵਾਲ ਨੇ ਕੀਤਾ ਜਾਰੀ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਘਰ ਦੇ ਸ਼ਰਧਾਲੂ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਵਾਹਿਗੁਰੂ ਸਿਮਰਨ ਦੇ ਮਹੱਤਵ ਨੂੰ ਉਜਾਗਰ ਕਰਦਾ ਇਕ ਵਿਸ਼ੇਸ਼ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਇਸ ਮੌਕੇ ਭਾਈ ਰੇਸ਼ਮ ਸਿੰਘ ਨੇ ਕੈਲੰਡਰ ਦੀ ਕਾਪੀ ਭਾਈ ਲੌਂਗੋਵਾਲ ਨੂੰ ਭੇਟ ਵੀ ਕੀਤੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਨਿਵਾਸੀ ਭਾਈ ਰੇਸ਼ਮ ਸਿੰਘ ਬੀਤੇ ਵੀਹ ਸਾਲਾਂ ਤੋਂ ਗੁਰਬਾਣੀ ਦੇ ਉਪਦੇਸ਼ਾਂ ਅਧਾਰਿਤ ਭੇਟਾ ਰਹਿਤ ਕਿਤਾਬਚੇ ਤਿਆਰ ਕਰਕੇ ਸੰਗਤ ਵਿਚ ਵੰਡਣ ਦੀ ਸੇਵਾ ਕਰਦੇ ਆ ਰਹੇ ਹਨ। ਕਿਤਾਬਚਾ ਜਾਰੀ ਕਰਨ ਮੌਕੇ ਭਾਈ ਲੌਂਗੋਵਾਲ ਨੇ ਭਾਈ ਰੇਸ਼ਮ ਸਿੰਘ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।


