- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਕਰਮਾਸਿੰਘੇ ਦੁਬਾਰਾ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣੇ
ਕੋਲੰਬੋ – ਸ੍ਰੀਲੰਕਾ ਵਿਚ ਉਪਜੇ ਸਿਆਸੀ ਖ਼ਲਾਅ ਦਾ ਖ਼ਾਤਮਾ ਕਰਦਿਆਂ ਰਨੀਲ ਵਿਕਰਮਾਸਿੰਘੇ ਨੇ ਐਤਵਾਰ ਨੂੰ ਦੁਬਾਰਾ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲਿਆ। ਰਾਸ਼ਟਰਪਤੀ ਮੈਤਰੀਪਾਲ ਸ੍ਰੀਸੇਨਾ ਨੇ ਵਿਕਰਮਾਸਿੰਘੇ ਨੂੰ 51 ਦਿਨ ਪਹਿਲਾਂ ਗੱਦੀਓਂ ਲਾਹ ਦਿੱਤਾ ਸੀ ਤੇ ਸੰਸਦ ਨੂੰ ਵੀ ਭੰਗ ਕਰ ਦਿੱਤਾ ਸੀ। ਰਾਸ਼ਟਰਪਤੀ ਦੇ ਫ਼ੈਸਲੇ ਨੂੰ ਮਗਰੋਂ ਸੁਪਰੀਮ ਕੋਰਟ ਨੇ ਪਲਟਾ ਦਿੱਤਾ ਸੀ। ਵਿਕਰਮਾਸਿੰਘੇ (69) ਨੂੰ ਦੁਬਾਰਾ ਪ੍ਰਧਾਨ ਮੰਤਰੀ ਨਾ ਬਣਾਉਣ ’ਤੇ ਅੜੇ ਰਾਸ਼ਟਰਪਤੀ ਸ੍ਰੀਸੇਨਾ ਨੇ ਹੀ ਮੁੜ ਅੱਜ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜ਼ਿਕਰਯੋਗ ਹੈ ਕਿ ਸ੍ਰੀਸੇਨਾ ਨੇ ਮਹਿੰਦਾ ਰਾਜਪਕਸਾ ਨੂੰ ਪ੍ਰਧਾਨ ਮੰਤਰੀ ਥਾਪ ਦਿੱਤਾ ਸੀ। ਸ਼ਨਿਚਰਵਾਰ ਨੂੰ ਰਾਜਪਕਸਾ ਦੇ ਅਸਤੀਫ਼ੇ ਤੋਂ ਬਾਅਦ ਯੂਨਾਈਟਿਡ ਨੈਸ਼ਨਲ ਪਾਰਟੀ (ਯੂਐੱਨਪੀ) ਦੇ ਆਗੂ ਵਿਕਰਮਾਸਿੰਘੇ ਦੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਸੀ। ਵਿਕਰਮਾਸਿੰਘੇ ਨੇ ਕਿਹਾ ਕਿ ਅੱਜ ਸਿਰਫ਼ ਯੂਐੱਨਪੀ ਦੀ ਹੀ ਜਿੱਤ ਨਹੀਂ ਹੋਈ ਬਲਕਿ ਸ੍ਰੀਲੰਕਾ ਦੀਆਂ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਵੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਹੱਕ ਵਿਚ ਖੜ੍ਹਨ ਵਾਲਿਆਂ ਦਾ ਉਹ ਧੰਨਵਾਦ ਕਰਦੇ ਹਨ।


