- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਕਾਸ : ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 22 ਕਰੋੜ ਦੇ ਮਤਿਆਂ ਨੂੰ ਪ੍ਰਵਾਨਗੀ, ਪਹਿਲਾਂ ਪਾਸ ਹੋ ਚੁੱਕੇ 6 ਕਰੋੜ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ
ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਲੱਗਣਗੇ ਅਤਿ ਆਧੁਨਿਕ ਜਿਮ, ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਕੁਲਵੰਤ ਸਿੰਘ
ਐਸ ਏ ਐਸ ਨਗਰ – ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਦੇ ਲਗਭਗ 17 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ| ਇਸਦੇ ਨਾਲ ਨਾਲ ਸ਼ਹਿਰ ਵਾਸੀਆਂ ਦੀ ਸਿਹਤ ਵਿੱਚ ਸੁਧਾਰ ਲਈ ਸ਼ਹਿਰ ਦੇ ਹਰੇਕ ਵਾਰਡ ਵਿੱਚ ਅਤੇ ਸ਼ਹਿਰ ਦੇ ਮੁੱਖ ਪਾਰਕਾਂ ਵਿੱਚ ਅਤਿ ਆਧੁਨਿਕ ਜਿਮ ਲਗਾਏ ਜਾਣ ਲਈ ਲਗਭਗ 5 ਕਰੋੜ ਰੁਪਏ ਦੇ ਖਰਚੇ ਦੀ ਪ੍ਰਵਾਨਗੀ ਦਿੱਤੀ ਗਈ ਹੈ| ਅੱਜ ਕੁਲ 54 ਜਿੰਮਾਂ ਨੂੰ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਹਨਾਂ ਵਿੱਚ ਸ਼ਹਿਰ ਦੇ 50 ਵਾਰਡਾਂ ਤੋਂ ਇਲਾਵਾ ਸਿਟੀ ਪਾਰਕ ਸੈਕਟਰ 68, ਸਿਲਵੀ ਪਾਰਕ ਫੇਜ਼ 10, ਰੋਜ ਗਾਰਡਨ ਫੇਜ਼ 3 ਬੀ 1 ਅਤੇ ਬੋਗਨ ਵਿਲੀਆ ਗਾਰਡਨ ਫੇਜ਼ 4 ਵਿੱਚ ਇਹ ਜਿੰਮ ਲਗਾਏ ਜਾਣੇ ਹਨ| ਇਹ ਜਿੰਮ ਲੱਗਣ ਤੋਂ ਬਾਅਦ ਸ਼ਹਿਰ ਵਿੱਚ ਕਸਰਤ ਦੇ ਸ਼ੌਕੀਨਾਂ ਨੂੰ ਮਹਿੰਗੇ ਜਿੰਮਾਂ ਵਿੱਚ ਵੱਡੀ ਰਕਮ ਖਰਚ ਕੇ ਕਸਰਤ ਦੀ ਸੁਵਿਧਾ ਹਾਸਿਲ ਕਰਨ ਤੋਂ ਛੁਟਕਾਰਾ ਮਿਲੇਗਾ ਅਤੇ ਉਹ ਆਪਣੇ ਘਰਾਂ ਦੇ ਨੇੜੇ ਬਣੇ ਪਾਰਕਾਂ ਵਿੱਚ ਲਗਾਏ ਜਾਣ ਵਾਲੇ ਇਹਨਾਂ ਜਿੰਮਾਂ ਵਿੱਚ ਮੁਫਤ ਕਸਰਤ ਦਾ ਲਾਹਾ ਲੈ ਸਕਣਗੇ|ਨਗਰ ਨਿਗਮ ਦੇ ਮੇਅਰ ਸ੍ਰ. ਕੁਲਵੰਤ ਸਿੰਘ ਨੇ ਇਸ ਸੰਬੰਧੀ ਗੱਲ ਕਰਨ ਤੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸ਼ਹਿਰ ਦੇ 50 ਵਾਰਡਾਂ ਵਿੱਚ ਜਿੰਮ ਲਗਾਵਾਏ ਜਾਣ ਦੇ ਮਤਿਆਂ ਤੋਂ ਇਲਾਵਾ ਸ਼ਹਿਰ ਦੇ ਸਮੂਹ ਵਾਰਡਾਂ ਦੇ ਲਗਭਗ 17 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ| ਉਹਨਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਹੈ| ਉਹਨਾਂ ਕਿਹਾ ਕਿ ਮੀਟਿੰਗ ਵਿੱਚ ਪੇਸ਼ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਰਵਸੰਮਤੀ ਨਾਲ ਮੰਜੂਰੀ ਦੇ ਦਿੱਤੀ ਗਈ| ਉਹਨਾਂ ਦੱਸਿਆ ਕਿ ਇਸਦੇ ਨਾਲ ਨਾਲ ਅੱਜ ਦੀ ਮੀਟਿੰਗ ਦੌਰਾਨ ਪਹਿਲਾਂ ਤੋਂ ਪਾਸ ਕੀਤੇ ਜਾ ਚੁੱਕੇ ਲਗਭਗ 6 ਕਰੋੜ ਰੁਪਏ ਦੇ ਵਿਕਾਸ ਕਾਰਜ (ਜਿਹਨਾ ਦੇ ਟੈਂਡਰ ਲੱਗ ਚੁੱਕੇ ਸਨ) ਦਾ ਕੰਮ ਅਲਾਟ ਕਰ ਦਿੱਤਾ ਗਿਆ ਹੈ ਅਤੇ ਇਹ ਕੰਮ ਛੇਤੀ ਹੀ ਆਰੰਭ ਹੋ ਜਾਣਗੇ| ਨਗਰ ਨਿਗਮ ਦੀ ਇੰਜਨੀਅਰਿੰਗ ਸ਼ਾਖਾ ਦੇ ਅਧਿਕਾਰੀਆਂ ਅਨੁਸਾਰ ਇਹ ਜਿੰਮ ਲਗਾਉਣ ਤੋਂ ਪਹਿਲਾਂ ਮਸ਼ੀਨਾਂ ਲਗਾਉਣ ਵਾਲੀ ਥਾਂ ਨੂੰ ਪੱਕਾ ਕਰਕੇ ਉੱਥੇ ਪਲੇਟਫਾਰਮ ਬਣਾਇਆ ਜਾਵੇਗਾ ਅਤੇ ਫਿਰ ਉਸ ਥਾਂ ਤੇ ਇੱਕ ਵਿਸ਼ੇਸ਼ ਕਿਸਮ ਦੀ ਰਬੜ ਦੀ 40 ਐਮ ਐਮ ਦੀ ਸ਼ੀਟ ਫਿਕਸ ਕੀਤੀ ਜਾਵੇਗੀ ਤਾਂ ਜੋ ਅਚਾਨਕ ਡਿੱਗਣ ਤੇ ਕਿਸੇ ਨੂੰਕੋਈ ਸੱਟ ਨਾ ਲੱਗੇ| ਹਰੇਕ ਜਿੰਮ ਤੇ 9.48 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਹਰੇਕ ਜਿਮ ਵਿੱਚ ਕੁਲ 11 ਮਸ਼ੀਨਾਂ ਲਗਵਾਈਆਂ ਜਾਣਗੀਆਂ ਜਿਹਨਾਂ ਤੇ ਇੱਕੋ ਸਮੇਂ ਦੌਰਾਨ 22 ਵਿਅਕਤੀ ਕਸਰਤ ਕਰ ਸਕਣਗੇ|


