- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ, ਈ.ਟੀ.ਟੀ ਅਧਿਆਪਕ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮੁਅੱਤਲੀ ਸਮੇ ਦੌਰਾਨ ਭੱਤੇ ਦੇ ਬਕਾਏ ਦੀ ਅਦਾਇਗੀ ਕਰਨ ਬਦਲੇ ਉਕਤ ਕਮਰਚਾਰੀ ਵਲੋਂ ਕੁੱਲ ਬਕਾਏ ਦਾ 40 ਫੀਸਦੀ ਹਿੱਸਾ ਬਤੌਰ ਰਿਸ਼ਵਤ ਵਜੋਂ ਮੰਗ ਕੀਤੀ ਗਈ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੂਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


