- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਜੁਲਾਈ ਮਹੀਨੇ ਦੌਰਾਨ 12 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ
ਚੰਡੀਗੜ•, ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 12 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ•ਾਂ ਵਿਚ ਪੁਲਿਸ ਵਿਭਾਗ ਦੇ 6, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 3 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਉਨ•ਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 12 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 7 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਸਰਕਾਰੀ ਕਰਮਚਾਰੀਆਂ ਖਿਲਾਫ ਲੱਗੇ ਕੇਸਾਂ ਦੀ ਮੁਕੰਮਲ ਪੜਤਾਲ ਉਪਰੰਤ 2 ਫੌਜਦਾਰੀ ਮੁਕੱਦਮੇ ਵੀ ਦਰਜ ਕੀਤੇ ਗਏ।


