- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ
ਰਿਸ਼ਵਤ ਦਿੰਦਾ ਇਕ ਪ੍ਰਾਇਵੇਟ ਵਿਅਕਤੀ ਕੀਤਾ ਕਾਬੂ
ਚੰਡੀਗੜ – ਰਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਰੋਕਥਾਮ ਦੇ ਯਤਨਾਂ ਵਜੋਂ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਪੁੱਠਾ ਟਰੈਪ ਲਗਾਕੇ ਜਲੰਧਰ ਨਿਵਾਸੀ ਇਕ ਪ੍ਰਾਇਵੇਟ ਵਿਅਕਤੀ ਨੂੰ ਉਸ ਵੇਲੇ ਕਾਬੂ ਕਰ ਲਿਆ ਜਦ ਉਹ ਵਧੀਕ ਕਮਿਸ਼ਨਰ (ਸਟੇਟ ਟੈਕਸ) ਜਲੰਧਰ ਨੂੰ 50,000 ਰੁਪਏ ਦੀ ਰਿਸਵਤ ਧੱਕੇ ਨਾਲ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਡਾਇਰਕੈਟਰ-ਕਮ-ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਸ੍ਰੀ ਬੀ.ਕੇ. ਉੱਪਲ਼ ਨੇ ਦੱਸਿਆ ਕਿ ਪ੍ਰਾਇਵੇਟ ਵਿਅਕਤੀ ਵਰੁਣ ਮਹਾਜਨ ਨੂੰ ਸ਼ਿਕਾਇਤ ਕਰਤਾ ਵਧੀਕ ਕਮਿਸ਼ਨਰ ਸਟੇਟ ਟੈਕਸ (ਏ.ਸੀ.ਐਸ.ਟੀ) (ਜੀ.ਐਸ.ਟੀ) ਜਲੰਧਰ ਦੀਪੇਂਦਰ ਸਿੰਘ ਗਰਚਾ ਦੀ ਸ਼ਿਕਾਇਤ ਉਤੇ 50,000 ਰੁਪਏ ਦੀ ਰਿਸ਼ਵਤ ਦਿੰਦਿਆਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਅਧਿਕਾਰੀ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਜਲੰਧਰ ਰੇਲਵੇ ਸਟੇਸ਼ਨ ਉਤੇ ਆਈ ਤੰਬਾਕੂ ਪਦਾਰਥਾਂ ਦੀ ਖੇਪ ਨੂੰ ਬਿਨਾ ਜੀ.ਐਸ.ਟੀ. ਅਦਾ ਕੀਤੇ ਛੱਡਣ ਦੇ ਇਵਜ ਵਿਚ ਮੁਲਜ਼ਮ ਵਰੁਣ ਮਹਾਜਨ ਵੱਲੋਂ ਉਸ ਨੂੰ 50000 ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ ਤੇ ਉਹ ਇਸ ਬਾਰੇ ਪਰੇਸ਼ਾਨ ਕਰ ਰਿਹਾ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਵਰੁਣ ਮਹਾਜਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50,000 ਰੁਪਏ ਦੀ ਰਿਸਵਤ ਦਿੰਦਿਆਂ ਮੌਕੇ ਉਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਮੁਲਜਮ ਖਿਲਾਫ ਭ੍ਰਿਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


