- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਸਤੰਬਰ ਮਹੀਨੇ 8 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 8 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4 ਅਤੇ ਹੋਰਨਾਂ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ।


