ਵਿਜੀਲੈਂਸ ਨੇ 10000 ਰੁਪਏ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਦੋਰਾਹਾ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਮਹਿੰਦਰਪਾਲ ਸਿੰਘ ਨੂੰ 10,000 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸਕਾਇਤਕਰਤਾ ਪ੍ਰੀਤਮ ਸਿੰਘ ਵਾਸੀ ਪਿੰਡ ਰਾਜਗੜ, ਜਿਲਾ ਲੁਧਿਆਣਾ ਦੀ ਸਕਾਇਤ ‘ਤੇ ਫੜਿਆ ਹੈ। ਸਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਉਸ ਵਿਰੁੱਧ ਚੱਲ ਰਹੇ ਕੇਸ ਵਿੱਚ ਅਦਾਲਤ ਵਿਚੋਂ ਜਮਾਨਤ ਦਵਾਉਣ ਬਦਲੇ 50,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 20,000 ਵਿੱਚ ਤੈਅ ਹੋਇਆ ਹੈ।ਵਿਜੀਲੈਂਸ ਵੱਲੋਂ ਸਕਾਇਤ ਦੀ ਪੜਤਾਲ ਉਪਰੰਤ ਉਕਤ ਦੋਸੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸੀ ਖਿਲਾਫ ਭ੍ਰਿਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

VIA PUNJAB