ਵਿਜੀਲੈਂਸ ਨੇ 20,000 ਦੀ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਦਫਤਰ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਜਨ ਚੌਹਾਨ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਹੇਮੰਤ ਕੁਮਾਰ ਵਾਸੀ ਜਲੰਧਰ ਸ਼ਹਿਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਪਲਾਟ ਦਾ ਇੰਤਕਾਲ ਉਸ ਦੇ ਪਿਤਾ ਅਤੇ ਚਾਚੇ ਦੇ ਨਾਮ ਉਪਰ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੀਨੀਅਰ ਸਹਾਇਕ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

VIA PUNJAB