- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ 25,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਜਗਦੀਸ਼ ਲਾਲ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਏ.ਐਸ.ਆਈ ਨੂੰ ਸ਼ਿਕਾਇਤਕਰਤਾ ਧਰਮ ਸਿੰਘ ਵਾਸੀ ਲਹਿਰਾ ਧੂਰਕੋਟ, ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਇਕ ਟਰਾਂਸੋਪਰਟ ਕੰਪਨੀ ਹੈ ਜਿਸ ਵਿਚ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ। ਪਰ ਉਕਤ ਏ.ਐਸ.ਆਈ ਵਲੋਂ ਉਸ ਤੋਂ ਪ੍ਰਤੀ ਟਰੱਕ 1000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸੌਦਾ 500 ਰੁਪਏ ਪ੍ਰਤੀ ਟਰੱਕ ਵਿਚ ਤੈਅ ਹੋਇਆ ਹੈ। ਸ਼ਿਕਾਇਤਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਏ.ਐਸ.ਆਈ ਨੂੰ 3,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ. ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


