ਵਿਜੀਲੈਂਸ ਨੇ 6000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਜਿਲਾ ਫਿਰੋਜਪੁਰ ਵਿਖੇ ਤਾਇਨਾਤ ਕਾਨੂੰਗੋ ਪ੍ਰਦੀਪ ਕੁਮਾਰ ਧਵਨ ਨੂੰ ਰੰਗੇ ਹੱਥੀਂ ਕਾਬੂ ਕੀਤਾ । ਗੁਰੂਹਰਸਹਾਏ ਜਿਲਾ ਕਾਨੂੰਗੋ ਪ੍ਰਦੀਪ ਕੁਮਾਰ ਧਵਨ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਪਿੰਡ ਸ਼ਰੀਹ ਵਾਲਾ ਬਰਾੜ ਜ਼ਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਜਮੀਨ ਦੇ ਰਸਤੇ ਦੀ ਨਿਸ਼ਾਨਦੇਹੀ ਕਰਵਾਉਣ ਬਦਲੇ 6,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਜਸਵਿੰਦਰ ਸਿੰਘ ਤੋਂ 6,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੋਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

VIA PUNJAB