- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਬਿਊਰੋ ਨੇ ਅੱਤਵਾਦ ਵਿਰੁੱਧ ਲੜਨ ਲਈ ਸਹੁੰ ਚੁੱਕੀ
ਚੰਡੀਗੜ – ਸਮੁੱਚੇ ਸੂਬੇ ਵਿੱਚੋਂ ਅੱਤਵਾਦ ਅਤੇ ਹਿੰਸਾ ਨੂੰ ਜੜੋਂ ਪੁਟਣ ਦੇ ਉਪਰਾਲੇ ਤਹਿਤ ਅੱਜ ‘ਅੱਤਵਾਦ ਵਿਰੋਧੀ ਦਿਵਸ’ ਮੌਕੇ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ -ਕਮ- ਵਧੀਕ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਬੀ.ਕੇ ਉੱਪਲ ਨੇ ਐਸ.ਏ.ਐਸ ਨਗਰ ਵਿੱਚ ਸਥਿਤ ਵਿਜੀਲੈਂਸ ਬਿਊਰੋ ਦੇ ਹੈਡਕੁਆਰਟਰ ਵਿਖੇ ਸਾਰੇ ਅਧਿਕਾਰੀਆਂ ਨੂੰ ਸਹੁੰ ਚੁਕਾਈ, ਜਿੱਥੇ ਬਿਊਰੋ ਦੇ ਅਧਿਕਾਰੀਆਂ ਤੇ ਕਰਮੀਆਂ ਨੇ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਆਪਣਾ ਯੋਗਦਾਨ ਦੇਣ ਸਬੰਧੀ ਸਹੁੰ ਚੁੱਕੀ ।ਇਸ ਮੌਕੇ ਸ੍ਰੀ ਉੱਪਲ ਨੇ ਸਮੂਹ ਮੁਲਾਜਮਾਂ ਸਮੇਤ ਪੂਰੇ ਸੂਬੇ ਵਿੱਚੋਂ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਵਰਤਾਰਿਆਂ ਨਾਲ ਨਜਿੱਠਣ ਲਈ ਪ੍ਰਣ ਕੀਤਾ। ਉਨਾਂ ਕਿਹਾ ਕਿ ਅਸੀਂ ਫਿਰਕੂ ਤਾਕਤਾਂ ਨੂੰ ਸਾਡੀ ਸਦਭਾਵਨਾ ਤੇ ਭਾਈਚਾਰੇ ਨੂੰ ਢਾਹ ਨਹੀਂ ਲਾਉਣ ਦੇਵਾਂਗੇ। ਉਂਨਾਂ ਦੱਸਿਆ ਕਿ ਦੇਸ਼ ਭਰ ‘ਚ 21 ਮਈ ਨੂੰ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਅੱਤਵਾਦ ਵਿਰੋਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਹ ਸਾਨੂੰ ਇਹ ਦਿਹਾੜਾ ਸਮਾਜਿਕ ਏਕਤਾ, ਸਦਭਾਵਨਾ ਅਤੇ ਸ਼ਾਂਤੀ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੰਦਾ ਹੈ।


