- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਅਫਸਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ
ਮਾਨਸਾ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਝੁਨੀਰ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਫ.ਐਸ.ਓ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ ਵਿਚ ਉਸ ਦੀ ਮਦਦ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


