- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ 15000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੁਖਦੇਵ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਦੋਸ਼ੀ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਜਸਵੀਰ ਸਿੰਘ, ਵਾਸੀ ਕੁਰਾਲੀ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 15 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਦੋਸ਼ੀ ਸੁਖਦੇਵ ਸਿੰਘ ਵਲੋਂ ਉਸ ਦੇ ਪਲਾਟ ਦਾ ਰੈਗੁਲੇਸ਼ਨ ਸਰਟੀਫਿਕੇਟ ਜਾਰੀ ਕਰਨ ਬਦਲੇ 15000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਦੀ ਉਡਨ ਦਸਤਾ ਟੀਮ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15 ਹਜਾਰ ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਉਡਨ ਦਸਤਾ ਦੇ ਥਾਣਾ ਐਸ.ਏ.ਐਸ ਨਗਰ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


