- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਢਿੱਲਵਾਂ ਜਿਲਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਮੋਹਨ ਲਾਲ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਏ.ਈ ਮੋਹਨ ਲਾਲ ਨੂੰ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ, ਸਰਪੰਚ ਪਿੰਡ ਪ੍ਰੈਮ ਨਗਰ, ਜਿਲਾ ਕਪੂਰਥਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਈ ਗ੍ਰਾਂਟ ਨੂੰ ਖਰਚਣ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 15,000 ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ |


