- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬੀ.ਡੀ.ਪੀ.ਓ ਦਫਤਰ, ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ 4,000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਠੇਕੇ ‘ਤੇ ਲਈ ਪੰਚਾਇਤੀ ਜਮੀਨ ਦਾ ਕਿਰਾਇਆ ਭਰਨ ਲਈ ਸਮਾਂ ਮੰਗਣ ਬਦਲੇ ਪੰਚਾਇਤ ਸਕੱਤਰ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਪੰਚਾਇਤ ਸਕੱਤਰ ਨੂੰ 5,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


