- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ ਕਰਮਚਾਰੀ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਆਕਸ਼ਨ ਰਿਕਾਰਡਰ-ਕਮ-ਸੁਪਰਵਾਈਜਰ ਹਰੀ ਰਾਮ ਨੂੰ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਕਤ ਦੋਸ਼ੀ ਆਕਸ਼ਨ ਰਿਕਾਰਡਰ ਨੂੰ ਸ਼ਿਕਾਇਤਕਰਤਾ ਸਾਜਨ ਵਧਵਾ, ਵਾਸੀ ਸਿਵਲ ਲਾਈਨਜ਼, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਗ੍ਰਿਫਤਾਰ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਰਾਜਾ ਲਕਸ਼ਨ ਨਾਮ ਦੀ ਕੰਪਨੀ ਜੋ ਨਵੀ ਸਬਜੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਵਪਾਰ ਸਬੰਧੀ ਰੋਜਾਨਾ ਸਬਜੀਆਂ ਦੀਆਂ ਗੱਡੀਆਂ ਆਉਂਦੀਂਆਂ ਹਨ। ਇਹਨਾਂ ਗੱਡੀਆ ਵਿੱਚ ਜੋ ਮਾਲ ਆਉਂਦਾ ਹੈ ਇਸ ਸਬੰਧੀ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸਦਾ ਰੇਟ ਅਤੇ ਭਾਰ ਘੱਟ ਲਿੱਖਣ ਤੇ ਐਂਟਰੀਆਂ ਵੀ ਘੱਟ ਪਾਉਣ ਬਦਲੇ ਉਕਤ ਆਕਸ਼ਨ ਰਿਕਾਰਡਰ ਨੇ 17,000/ ਰੁਪਏ ਰਿਸ਼Îਵਤ ਦੀ ਮੰਗ ਕੀਤੀ ਅਤੇ ਸੌਦਾ 15,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਆਕਸ਼ਨ ਰਿਕਾਰਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


