- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਸਹਿਕਾਰੀ ਸਭਾ ਦਾ ਸਕੱਤਰ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪਿੰਡ ਬਾਰਨ, ਜਿਲਾ ਪਟਿਆਲਾ ਦੀ ਸਹਿਕਾਰੀ ਖੇਤੀ ਸੇਵਾ ਸਭਾ ਵਿਖੇ ਤਾਇਨਾਤ ਸਕੱਤਰ ਗੁਰਤੇਜ ਸਿੰਘ ਨੂੰ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਗੁਰਤੇਜ ਸਿੰਘ ਨੂੰ ਸ਼ਿਕਾਇਤਕਰਤਾ ਅਜਾਇਬ ਸਿੰਘ, ਵਾਸੀ ਪਿੰਡ ਬਾਰਨ, ਪਟਿਆਲਾ ਦੀ ਸ਼ਿਕਾਇਤ ਉਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸਰਕਾਰ ਵਲੋਂ ਕਰਜਾ ਰਾਹਤ ਸਕੀਮ ਤਹਿਤ ਉਸ ਦਾ 90,000 ਰੁਪਏ ਦਾ ਕਰਜਾ ਮੁਆਫ ਕਰਨ ਦੀ ਪ੍ਰਕ੍ਰਿਆ ਚੱਲ ਰਹੀ ਹੈ ਜਿਸ ਸਬੰਧੀ ਸਕੱਤਰ ਗੁਰਤੇਜ ਸਿੰਘ ਵਲੋ ਉਕਤ ਰਾਹਤ ਕਰਜੇ ਨੂੰ ਮੁਆਫ ਕਰਾਉਣ ਬਦਲੇ 45,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਉਸ ਵਲੋ ਪਹਿਲੀ ਕਿਸਤ ਦੇ 35,000 ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂੱਜੀ ਕਿਸ਼ਤ ਵਜੋਂ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


