- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਬਿਰੜਵਾਲ, ਜਿਲਾ ਪਟਿਆਲਾ ਵਿਖੇ ਤਾਇਨਾਤ ਪਟਵਾਰੀ ਹੁਕਮ ਚੰਦ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਪਟਵਾਰੀ ਹੁਕਮ ਚੰਦ ਨੂੰ ਸ਼ਿਕਾਇਤਕਰਤਾ ਨਿਰਮਲ ਸਿੰਘ ਵਾਸੀ ਪਿੰਡ ਬਿਰੜਵਾਲ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


