- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋ ਫੂਡ ਸੇਫਟੀ ਅਧਿਕਾਰੀ ਸਮੇਤ ਡਰਾਈਵਰ 20,000 ਰੁਪਏ ਦੀ ਰਿਸਵਤ ਲੈਂਦਾ ਗ੍ਰਿਫਤਾਰ ਜਿਲਾ ਸਿਹਤ ਅਧਿਕਾਰੀ ਖਿਲਾਫ਼ ਵੀ ਮੁਕੱਦਮਾ ਦਰਜ
ਚੰਡੀਗੜ – ਪੰਜਾਬ ਵਿਜੀਲੈਸ ਬਿਊਰੋ ਵੱਲੋ ਅੱਜ ਸਿਵਲ ਸਰਜਨ ਦਫਤਰ, ਬਰਨਾਲਾ ਵਿਖੇ ਤਾਇਨਾਤ ਫੂਡ ਸੇਫਟੀ ਅਧਿਕਾਰੀ (ਐਫ.ਐਸ.ਓ) ਅਭਿਨਵ ਖੋਸਲਾ ਅਤੇ ਇਸੇ ਦਫਤਰ ਵਿਖੇ ਤਾਇਨਾਤ ਡਰਾਈਵਰ ਜਗਪਾਲ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਅਤੇ ਇਸੇ ਕੇਸ ਵਿਚ ਸ਼ਾਮਲ ਜਿਲਾ ਸਿਹਤ ਅਧਿਕਾਰੀ ਰਾਜ ਕੁਮਾਰ ਖਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਐਫ.ਐਸ.ਓ ਅਤੇ ਡਰਾਈਵਰ ਨੂੰ ਸ਼ਿਕਾਇਤਕਰਤਾ ਰਿਸਵ ਜੈਨ, ਵਾਸੀ ਚੌੜਾ ਮੋਰਚਾ, ਜਿਲਾ ਬਰਨਾਲਾ ਦੀ ਸ਼ਿਕਾਇਤ ‘ਤੇ 20,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਪਿੰਡ ਸੰਘੇੜਾ ਵਿਖੇ ਕੰਨਫੈਕਸ਼ਨਰੀ ਦਾ ਕਾਰੋਬਾਰ ਹੈ ਅਤੇ ਉਕਤ ਡੀ.ਐਚ.ਓ, ਐਫ.ਐਸ.ਓ ਅਤੇ ਡਰਾਈਵਰ ਵਲੋਂ ਉਸ ਦੀ ਦੁਕਾਨ ਵਿਚ ਟੋਫੀਆਂ/ਗੋਲੀਆਂ ਦੇ ਭਰੇ ਗਏ ਨਮੂਨਿਆਂ ਨੂੰ ਲੈਬਾਰਟਰੀ ਵਿਚ ਟੈਸਟਿੰਗ ਲਈ ਨਾ ਭੇਜਣ ਬਦਲੇ 50,000 ਰੁਪਏ ਦੀ ਹੋਰ ਮੰਗ ਕੀਤੀ ਗਈ ਹੈ। ਸਿਕਾਇਤਕਰਤਾ ਨੇ ਕਿਹਾ ਕਿ ਉਸ ਵਲੋ ਪਹਿਲਾਂ ਹੀ ਉਕਤ ਦੋਸ਼ੀਆਂ ਨੂੰ 50,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਐਫ.ਐਸ.ਓ ਅਤੇ ਡਰਾਈਵਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ ਅਤੇ ਇਸ ਕੇਸ ਵਿਚ ਸ਼ਾਮਲ ਜਿਲਾ ਸਿਹਤ ਅਧਿਕਾਰੀ ਖਿਲਾਫ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀਆਂ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


