- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਤਹਿਸੀਲਦਾਰ ਦਾ ਰੀਡਰ ਅਤੇ ਸੇਵਾਦਾਰ ਰਿਸ਼ਵਤ ਲੈਂਦੇ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਹਿਸੀਲਦਾਰ ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਰੀਡਰ ਅਤੇ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੀਡਰ ਸਵਰਣ ਚੰਦ ਅਤੇ ਸੇਵਾਦਰ ਰਾਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ਉਤੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਅਤੇ ਸੇਵਾਦਾਰ ਵਲੋਂ ਪਲਾਟ ਦੀ ਰਜਿਸਟਰੀ ਕਰਨ ਬਦਲੇ 14000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਵਿਚ ਤੈਅ ਹੋਇਆ ਹੈ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਹਾਂ ਦੋਸ਼ੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ। ਉਨਾ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


