- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਥਾਣੇਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਅਮੀਰ ਖਾਸ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਗੁਰਿੰਦਰ ਸਿੰਘ ਨੂੰ 23,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਸ਼ਿਕਾਇਕਕਰਤਾ ਕਰਨੈਲ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾਂ ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 23,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਵਲੋ ਦਰਜ ਕਰਵਾਈ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ ਉਕਤ ਸਬ ਇੰਸਪੈਕਟਰ ਵਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਰਿਸ਼ਵਤ ਦੇ ਪੈਸੇ ਦੋ ਕਿਸ਼ਤਾਂ ਵਿਚ ਦੇਣੀ ਤੈਅ ਹੋਏ ਹਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ 27,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 23,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


