- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਥਾਣੇਦਾਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਫਿਲੌਰ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਬ-ਇੰਸਪੈਕਟਰ ਬਖਸ਼ੀਸ਼ ਸਿੰਘ ਨੂੰ ਸ਼ਿਕਾਇਕਕਰਤਾ ਵਿਜੈ ਕੁਮਾਰ ਵਾਸੀ ਪਿੰਡ ਨਗਰ, ਜਿਲਾ ਜਲੰਧਰ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਵਲੋਂ ਉਸ ਵਲੋਂ ਦਰਜ ਕਰਵਾਏ ਮੁਕੱਦਮੇ ਵਿਚ ਮਦਦ ਕਰਨ ਅਤੇ ਅਦਾਲਤ ਵਿਚ ਉਸ ਦੇ ਹੱਕ ਵਿਚ ਗਵਾਹੀ ਦੇਣ ਬਦਲੇ 5,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


