- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਲੋਹਕਾ, ਜਿਲਾ ਤਰਨਤਾਰਨ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜੇ.ਈ ਕੁਲਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਪ੍ਰਿਤਪਾਲ ਸਿੰਘ ਵਾਸੀ ਪਿੰਡ ਕੈਰੋਂ, ਜਿਲਾ ਤਰਨਤਾਰਨ ਦੀ ਸ਼ਿਕਾਇਤ ‘ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਘਰ ਬਿਜਲੀ ਦੇ ਖਰਾਬ ਨੂੰ ਮੀਟਰ ਨੂੰ ਬਦਲਣ ਬਦਲੇ ਜੇ.ਈ 7,000 ਰੁਪਏ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


