- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਮੀਟਰ ਰੀਡਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਧਰਮਕੋਟ ਜਿਲਾ ਮੋਗਾ ਵਿਖੇ ਤਾਇਨਾਤ ਮੀਟਰ ਰੀਡਰ ਨੰੂ 7,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ।ਮੀਟਰ ਰੀਡਰ ਜਸਪਾਲ ਸਿੰਘ ਨੰ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਵਾਸੀ ਪਿੰਡ ਜੀਂਦੜਾ, ਜਿਲਾ ਮੋਗਾ ਦੀ ਸ਼ਿਕਾਇਤ ’ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਘਰ ਦੇ ਸੜੇ ਬਿਜਲੀ ਦੇ ਮੀਟਿਰ ਦੀ ਲੈਬਾਰਟਰੀ ਵਿਚੋਂ ਰਿਪੋਰਟ ਉਸ ਦੇ ਹੱਕ ਵਿਚ ਕਰਾਉਣ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮੀਟਰ ਰੀਡਰ ਨੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


