- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੈ ਸ਼ੰਕਰ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਖੇਡਣ ਦੀ ਉਮੀਦ
ਸਾਊਥੈਂਪਟਨ – ਜ਼ਖ਼ਮੀ ਹਰਫ਼ਨਮੌਲਾ ਵਿਜੈ ਸ਼ੰਕਰ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਭਾਰਤ ਦੇ ਅਗਲੇ ਵਿਸ਼ਵ ਕੱਪ ਮੈਚ ਵਿੱਚ ਖੇਡਣ ਦੀ ਉਮੀਦ ਹੈ ਕਿਉਂਕਿ ਉਸ ਦੇ ਪੈਰ ਦੇ ਅੰਗੂਠੇ ਦਾ ਦਰਦ ਠੀਕ ਹੋ ਗਿਆ ਹੈ। ਸ਼ੰਕਰ ਨੇ ਇੱਕ ਸ਼ਾਰਟ ਫਿੱਟਨੈੱਸ ਟੈਸਟ ਦਿੱਤਾ, ਜਿਸ ਵਿੱਚ ਉਸ ਤੋਂ ਥੋੜ੍ਹੀ ਦੌੜ ਲਗਵਾਈ ਗਈ। ਉਸ ਨੇ ਫਿਜੀਓ ਪੈਟ੍ਰਿਕ ਫਰਹਾਰਟ ਅਤੇ ਟ੍ਰੇਨਰ ਸ਼ੰਕਰ ਬਾਸੂ ਦੀ ਦੇਖ-ਰੇਖ ਵਿੱਚ ਕੁੱਝ ਗੇਂਦਾਂ ਵੀ ਸੁੱਟੀਆਂ। ਫਿਜੀਓ ਅਤੇ ਟ੍ਰੇਨਰ ਨੇ ਉਸ ਦੀ ਫਿੱਟਨੈੱਸ ਬਾਰੇ ਕੁੱਝ ਨਹੀਂ ਦੱਸਿਆ। ਪ੍ਰੈੱਸ ਕਾਨਫਰੰਸ ਦੌਰਾਨ ਸ਼ੰਕਰ ਨੇ ਕਿਹਾ ਕਿ ਉਸ ਨੂੰ ਉਮੀਦ ਹੈ ਕਿ ਉਹ ਖੇਡ ਸਕਦਾ ਹੈ। ਸ਼ੰਕਰ ਨੂੰ ਟੀਮ ਵਿੱਚ ਸ਼ਾਮਲ ਨਾ ਕਰਨ ਦੀ ਸੂਰਤ ਵਿੱਚ ਰਿਸ਼ਭ ਪੰਤ ਜਾਂ ਦਿਨੇਸ਼ ਕਾਰਤਿਕ ਨੂੰ ਮੌਕਾ ਮਿਲ ਸਕਦਾ ਹੈ।


