- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਦਿਆਰਥੀਆਂ ਦੀ ਭਲਾਈ ਅਤੇ ਪੰਜਾਬ ਕਾਲਜਾਂ ਦੀ ਮੁੜ ਸੁਰਜੀਤੀ ਲਈ ਆਪਣੀ ਪੂਰੀ ਕੋਸ਼ਿਸ਼ ਕਰਾਂਗਾ: ਮਹਿੰਦਰ ਸਿੰਘ ਕੇ.ਪੀ.
ਮੋਹਾਲੀ – ਪੰਜਾਬ ਅਨਏਡਿਡ ਕਾਲੇਜਜ਼ ਐਸੋਸੀਏਸ਼ਨ (ਪੁੱਕਾ) ਦਾ ਇੱਕ ਵਫ਼ਦ ਪੁੱਕਾ ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਅਤੇ ਡਾ: ਸਾਹਿਲ ਅਤੇ ਹੋਰ ਮੈਂਬਰਾਂ ਨਾਲ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ਼. ਮਹਿੰਦਰ ਸਿੰਘ ਕੇ.ਪੀ. ਨੂੰ ਮਿਲਿਆ ਵਫ਼ਦ ਨੇ ਉਨਾਂ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਅਤੇ ਆਈਟੀ) ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਤੇ ਵਧਾਈ ਦਿੱਤੀ। ਡਾ. ਅੰਸ਼ੂ ਕਟਾਰੀਆ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਕੇ ਪੀ ਦੀ ਅਗਵਾਈ ਹੇਠ ਜਿਹੜੇ ਕਾਲਜ ਬੰਦ ਹੋਣ ਦੇ ਕਗਾਰ ਤੇ ਹਣ ਹਨਾ ਦੇ ਬਚਣ ਦੀ ਸੰਭਾਵਨਾ ਹੈ। ਮਹਿੰਦਰ ਸਿੰਘ ਕੇਪੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਲਜਾਂ ਦੇ ਮਾਲਕਾਂ ਨੇ ਆਪਣੇ ਕਾਲਜਾਂ ਦੇ ਬੁਨਿਆਦੀ ਢਾਂਚਿਆਂ ‘ਤੇ ਭਾਰੀ ਨਿਵੇਸ਼ ਕੀਤਾ ਹੈ। ਪੰਜਾਬ ਕਾਲਜਾਂ ਦੀ ਇਸ ਪਹਿਲਕਦਮੀ ਨੇ ਪੰਜਾਬੀ ਵਿਦਿਆਰਥੀਆਂ ਨੂੰ ਦੇਸ਼ ਦੇ ਦੱਖਣੀ ਹਿੱਸੇ ਵਿਚ ਜਾਣ ਦੀ ਬਜਾਏ ਪੰਜਾਬ ਵਿਚ ਪੜਨ ਦਾ ਮੌਕਾ ਦਿੱਤਾ ਹੈ। ਕੇਪੀ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਪੰਜਾਬ ਵਿੱਚ ਘੱਟ ਦਾਖਲੇ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਬੋਰਡ ਪਹਿਲ ਕਰੇਗਾ ਅਤੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਬਿਹਾਰ, ਝਾਰਖੰਡ, ਉੱਤਰ ਪੂਰਬ ਆਦਿ ਰਾਜਾਂ ਵਿੱਚ ਮਿਆਰੀ ਸਿੱਖਿਆ ਨੂੰ ਉਜਾਗਰ ਕਰੇਗਾ। ਉਨਾਂ ਅੱਗੇ ਭਰੋਸਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਭਲਾਈ ਅਤੇ ਪੰਜਾਬ ਦੇ ਕਾਲਜਾਂ ਦੀ ਮੁੜ ਸੁਰਜੀਤੀ ਲਈ ਆਪਣੀ ਪੂਰੀ ਵਾਹ ਲਾਉਣਗੇ।


