- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਦੇਸ਼ਾਂ ਵਿੱਚ ਨੌਕਰੀਆਂ ਦੇ ਚਾਹਵਾਨਾਂ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬ੍ਰਿਟਿਸ਼ ਕਾਉਂਸਲ ਦੇ ਸਹਿਯੋਗ ਨਾਲ ਸੂਬੇ ਵਿੱਚ 4 ਲੈਬਾਟਰੀਆਂ ਖੋਲੀਆਂ ਜਾਣਗੀਆਂ : ਚੰਨੀ
ਪੰਜਾਬ ਹੁਨਰ ਵਿਕਾਸ ਮਿਸ਼ਨ 6 ਜੇਲਾਂ ਦੇ 1000 ਕੈਦੀਆਂ ਨੂੰ ਹੁਨਰਮੰਦ ਬਣਾਏਗਾ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਇਸ ਸਾਲ ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਦੇ ਤਹਿਤ 50 ਹਜ਼ਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱÎਸਿਆ ਕਿ ਇਹ ਸਿਖਲਾਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਦਿੱਤੀ ਜਾਵੇਗੀ। ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਦੇਸ਼ਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬ੍ਰਿਟਿਸ਼ ਕਾਉਂਸਲ ਦੀ ਸਹਾਇਤਾ ਨਾਲ ਚਾਰ ਲੈਬਾਟਰੀਆਂ ਸੂਬੇ ਵਿੱਚ ਖੋਲੀਆਂ ਜਾਣਗੀਆਂ। ਇਹ ਲੈਬਾਟਰੀਆਂ ਪਟਿਆਲਾ, ਲੁਧਿਆਣਾ, ਬਠਿੰਡਾ ਅਤੇ ਜਲੰਧਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ। ਉਨਾਂ ਅੱਗੇ ਦੱਸਿਆ ਕਿ ਇਹ ਲੈਬਾਟਰੀਆਂ ਨੌਜਵਾਨਾਂ ਦੇ ਵਿਚਾਰਾਂ ਦਾ ਆਦਾਨ ਪ੍ਰਦਾਨ ਕਰਨ ਦੇ ਹੁਨਰ, ਖਾਸ ਕਰਕੇ ਅੰਗਰੇਜ਼ੀ ਬੋਲੀ ਬਾਰੇ ਹੁਨਰ ਪ੍ਰਦਾਨ ਕਰਨਗੀਆਂ। ਹਰ ਸਾਲ ਹਰ ਲੈਬਾਟਰੀ ਵੱਲੋਂ ਪੰਜਾਬ ਦੇ 100 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨਾਂ ਸਪੱਸ਼ਟ ਕੀਤਾ ਕਿ ਵਿਦੇਸ਼ਾਂ ਵਿੱਚ ਨੌਕਰੀਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹੀ ਇੰਨਾਂ ਲੈਬਾਟਰੀਆਂ ਵਿੱਚ ਨੌਜਵਾਨਾਂ ਨੂੰ ਸਿੱÎਖਿਅਤ ਕੀਤਾ ਜਾਵੇਗਾ। ਰੁਜ਼ਗਾਰ ਉੱਤਪਤੀ ਦੇ ਪ੍ਰਮੁੱਖ ਸਕੱਤਰ ਅਤੇ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਸ੍ਰੀ ਡੀ.ਕੇ. ਤਿਵਾੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਥ ਮਿਸ਼ਨ ਵੱਲੋਂ 22000 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਪਰ ਇਸ ਸਾਲ 50,000 ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਮਿਸ਼ਨ ਅਧੀਨ ਬਿਊਟੀ ਐਂਡ ਵੈੱਲਨੈਸ, ਅਪੈਰਲ, ਆਈ.ਟੀ/ਆਈ.ਟੀ.ਈ .ਐਸ, ਸਿਹਤ ਸੇਵਾਵਾ, ਟੈਲੀਕਾਮ, ਰਿਟੇਲ, ਇਲੈਕਟ੍ਰਾਨਿਕਸ, ਲਾਜੈਸਟਿਕਸ, ਕੈਪੀਟਲ ਗੁੱਡਜ਼ ਅਤੇ ਬੈਂਕਿੰਗ ਅਤੇ ਵਿੱਤੀ ਸੇਵਾਵਾਂ ਦੇ ਖੇਤਰ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨਾਂ ਨਾਲ ਹੀ ਦੱਸਿਆ ਕਿ ਹੁਨਰ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਵਿੱਓ 60 ਫੀਸਦੀ ਮਹਿਲਾਵਾਂ ਹਨ। ਉਨਾਂ ਦੱÎਸਿਆ ਕਿ ਮਿਸ਼ਨ ਵੱਲੋਂ 9 ਹੋਰ ਅਜਿਹੀਆਂ ਏਜੰਸੀਆਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਨੌਜਵਾਨਾਂ ਨੂੰ ਹੁਨਰਮੰਦ ਬਣਾਕੇ ਸਵੈ ਨਿਰਭਰ ਅਤੇ ਨੌਕਰੀਆਂ ਮੁਹੱਈਆ ਕਰਵਾਉਣ ਲਈ ਸਹਾਈ ਹੋਣਗੀਆਂ। ਸ੍ਰੀ ਚੰਨੀ ਨੇ ਪੰਜਾਬ ਸਰਕਾਰ ਦੇ ਹੁਨਰ ਵਿਕਾਸ ਮਿਸ਼ਨ ਰਾਹੀਂ ਕੀਤੀ ਜਾਣ ਵਾਲੀ ਇੱਕ ਹੋਰ ਵਿਸ਼ੇਸ਼ ਪਹਿਲਕਦਮੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੂਬੇ ਦੀਆਂ 6 ਜੇਲਾਂ ਵਿੱਚ 1000 ਬੰਦੀਆਂ/ਕੈਦੀਆਂ ਨੂੰ ਹੁਨਰਮੰਦ ਬਣਾਉਣ ਦੀ ਯੋਜਨਾ ਜਲਦ ਸ਼ੁਰੂ ਕੀਤੀ ਜਾਵੇਗੀ।


