- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਕਿਹਾ ਪੀ.ਓ.ਕੇ. ਛੇਤੀ ਹੋਵੇਗਾ ਭਾਰਤ ਦਾ ਹਿੱਸਾ
ਨਰਿੰਦਰ ਮੋਦੀ ਸਰਕਾਰ ਦੇ 100 ਦਿਨ ਪੂਰੇ ਹੋ ਚੁੱਕੇ ਹਨ। ਉਥੇ ਹੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵਿਦੇਸ਼ ਮੰਤਰਾਲੇ ਦੇ 100 ਦਿਨ ਪੂਰੇ ਹੋਣ ‘ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੀ.ਓ.ਕੇ. ਭਾਰਤ ਦਾ ਹਿੱਸਾ ਹੈ। ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਛੇਤੀ ਹੀ ਪੀ.ਓ.ਕੇ ਭਾਰਤ ਦਾ ਭੁਗੋਲਿਕ ਹਿੱਸਾ ਹੋਵੇਗਾ। ਇਸ ਦੇ ਨਾਲ ਹੀ ਜੈਸ਼ੰਕਰ ਨੇ ਕਿਹਾ ਕਿ ਧਾਰਾ 370 ਦੋ ਪੱਖੀ ਮੁੱਦਾ ਨਹੀਂ ਹੈ। ਇਹ ਅੰਦਰੂਨੀ ਮੁੱਦਾ ਹੈ। ਦੱਸ ਦਈਏ ਕਿ ਜੰਮੂ ਅਤੇ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਤੋਂ ਮੋਦੀ ਸਰਕਾਰ ਦੇ ਕਈ ਮੰਤਰੀ ਪੀ.ਓ.ਕੇ. ਨੂੰ ਲੈ ਕੇ ਬਿਆਨ ਦੇ ਚੁੱਕੇ ਹਨ। ਹਾਲ ਹੀ ਵਿਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਸੀ ਕਿ ਅਗਲਾ ਏਜੰਡਾ ਪੀ.ਓ.ਕੇ. ਨੂੰ ਫਿਰ ਤੋਂ ਹਾਸਲ ਕਰਨਾ ਹੈ।ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ 100 ਦਿਨਾਂ ਦੀ ਸਭ ਤੋਂ ਵੱਡੀਆਂ ਉਪਲਬਧੀਆਂ ‘ਤੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਸਾਡਾ ਅਗਲਾ ਏਜੰਡਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਦਾ ਹਿੱਸਾ ਬਣਾਉਣਾ ਹੈ। ਸਰਕਾਰ ਦੇ 100 ਦਿਨ ਹੋਣ ਮੌਕੇ ਇਕ ਪ੍ਰੈਸ ਕਾਨਫਰੰਸ ਵਿਚ ਧਾਰਾ 370 ‘ਤੇ ਬੋਲਦੇ ਹੋਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਪਾਕਿਸਤਾਨ ਦੇ ਨਾਲ 370 ਦਾ ਮੁੱਦਾ ਹੈ ਹੀ ਨਹੀਂ। ਉਸ ਦੇ ਨਾਲ ਅੱਤਵਾਦ ਦਾ ਮੁੱਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕੌਮਾਂਤਰੀ ਭਾਈਚਾਰਾ ਧਾਰਾ 370 ਸਾਡੀ ਸਥਿਤੀ ਨੂੰ ਸਮਝਦਾ ਹੈ। ਉਥੇ ਹੀ ਸਾਰਕ ‘ਤੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਰਕ ਖੇਤਰੀ ਮੁੱਦਿਆਂ ਬਾਰੇ ਹੈ।


