- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਧਾਇਕ ਅਤੇ ਡੀ.ਸੀ. ਵੱਲੋਂ ਨੌਜਵਾਨਾਂ ਨੂੰ ਸੂਬੇ ਦੀ ਆਰਥਿਕ ਤੇ ਸਮਾਜਿਕ ਤਰੱਕੀ ਵਿੱਚ ਭਾਗੀਦਾਰ ਬਣਨ ਦਾ ਸੱਦਾ
ਲਾਇਲਪੁਰ ਖਾਲਸਾ ਕਾਲਜ ਵਿਖੇ ਯੂਥ ਫੈਸਟੀਵਲ ਦਾ ਕੀਤਾ ਉਦਘਾਟਨ
ਜਲੰਧਰ – ਵਿਧਾਇਕ ਸ੍ਰੀ ਪਰਗਟ ਸਿੰਘ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਜ ਨੌਜਵਾਨਾਂ ਨੂੰ ਸਦਾ ਦਿਤਾ ਕਿ ਉਹ ਆਪਣੀ ਊਰਜਾ ਅਤੇ ਸ਼ਕਤੀ ਨੂੰ ਸੁਚਾਰੂ ਕੰਮਾ ਵਲ ਲਗਾ ਕੇ ਸਮਾਜੇ ਦੇ ਅਤੇ ਸੂਬੇ ਦੇ ਆਰਥਿਕ ਅਤੇ ਸਮਾਜਿਕ ਤਰਕੀ ਵਿਚ ਭਾਗੀਦਾਰ ਬਣਨ।ਅਜ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਯੂਥ ਫੈਸਟੀਵਲ ਦੇ ਉਦਘਾਟਨ ਮੌਕੇ ਉਨਾਂ ਕਿਹਾ ਕਿ ਪੰਜਾਬ ਨੌਜਵਾਨ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ ਲਗਨ ਲਈ ਜਾਣਿਆ ਜਾਂਦਾ ਹੈ ਜਿਸ ਕਾਰਨ ਉਨਾਂ ਨੇ ਨਾ ਕੇਵਲ ਸੂਬੇ ਵਿਚ ਬਲਕਿ ਪੂਰੇ ਵਿਸ਼ਵ ਵਿਚ ਆਪਣੀ ਕਾਮਯਾਬੀ ਦਾ ਝੰਡਾ ਗਡਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯੂਥ ਫੈਸਟੀਵਲਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਹੋਰ ਵੀ ਬੇਹਿਤਰ ਢੰਗ ਨਾਲ ਵਰਤੇ ਜਾਣ ਦੀ ਲੋੜ ਹੈ ਤਾਂ ਜੋ ਨੌਜਵਾਨ ਹੋਰ ਵੀ ਲਗਨ ਅਤੇ ਮਿਹਨਤ ਦੇ ਨਾਲ ਦੇਸ਼ ਦੀ ਤਰਕੀ ਵਿਚ ਆਪਣਾ ਯੋਗਦਾਨ ਪਾ ਸਕਣ।ਉਨਾਂ ਕਿਹਾ ਕਿ ਕਲਾ ਅਤੇ ਸੰਗੀਤ ਦੇ ਖੇਤਰ ਵਿਚ ਨੌਜਵਾਨਾਂ ਨੂੰ ਤਿਆਰ ਕਰਨ ਵਿਚ ਯੂਥ ਫੈਸਟੀਵਲ ਇਕ ਅਹਿਮ ਰੋਲ ਅਦਾ ਕਰਦੇ ਹਨ ਜਿਸ ਨਾਲ ਨੌਜਵਾਨਾਂ ਦੇ ਸਰਬਪਖੀ ਵਿਕਾਸ ਦੇ ਨਾਲ ਨਾਲ ਆਪਣੀ ਕਲਾ ਵਿਖਾਉਣ ਲਈ ਉਨਾਂ ਨੂੰ ਇਕ ਮੰਚ ਵੀ ਮਿਲਦਾ ਹੈ। ਉਨਾਂ ਕਿਹਾ ਕਿ ਵਖ ਵਖ ਕਾਲਜਾਂ ਵਿਚ ਹੋਣ ਵਾਲੇ ਅਜਿਹੇ ਸਮਾਗਮ ਨੌਜਵਾਨਾਂ ਦੇ ਸਮੁਚੇ ਵਿਕਾਸ ਵਿਚ ਸਹਾਈ ਹੁੰਦੇ ਹਨ ਅਤੇ ਉਨਾਂ ਨੂੰ ਭਵਿਖ ਦੇ ਮੁਕਾਬਲਿਆਂ ਲਈ ਵੀ ਤਿਆਰ ਕਰਦੇ ਹਨ।ਇਸ ਤੋਂ ਪਹਿਲਾਂ ਕਾਲਜ ਦੇ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਬਲਬੀਰ ਕੌਰ ਅਤੇ ਪ੍ਰਿੰਸੀਪਲ ਡਾ.ਜੀ ਐਸ ਸੰਘਾ ਨੇ ਆਏ ਹੋਏ ਪਤਵੰਤਿਆਂ ਦਾ ਸਵਾਗਤ ਕੀਤਾ।


