- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਧਾਇਕ ਕੁਲਬੀਰ ਸਿੰਘ ਜ਼ੀਰਾ ਕਾਂਗਰਸ ’ਚੋਂ ਮੁਅੱਤਲ
ਚੰਡੀਗੜ੍ਹ – ਕਾਂਗਰਸ ਨੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਨੂੰ ਪਾਰਟੀ ’ਚੋਂ ਮੁਅਤਲ ਕਰ ਦਿਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਪੁਸ਼ਟੀ ਕਰ ਦਿਤੀ ਹੈ ਕਿ ਵਿਧਾਇਕ ਜ਼ੀਰਾ ਨੂੰ ਕਾਂਗਰਸ ’ਚੋਂ ਮੁਅਤਲ ਕਰ ਦਿਤਾ ਹੈ। ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਨੇ ਪਿਛਲੇ ਦਿਨੀਂ ਜਦੋਂ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕ ਸਮਾਗਮ ’ਚ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਾਹਮਣੇ ਹਲਕੇ ’ਚ ਨਸ਼ੇ ਦੇ ਮੁਦੇ ’ਤੇ ਪੁਲਿਸ ਪ੍ਰਸ਼ਾਸਨ ’ਤੇ ਉਂਗਲ ਉਠਾਈ ਸੀ। ਇਸ ਤੋਂ ਬਾਅਦ ਪਾਰਟੀ ਵਲੋਂ ਜ਼ੀਰਾ ਨੂੰ ਕਾਰਨ ਦਸੋ ਨੋਟਿਸ ਜਾਰੀ ਕੀਤਾ ਗਿਆ ਸੀ।


