- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਰਾਟ ਕੋਹਲੀ ਨੂੰ ਅਖ਼ਰੀਲੇ ਦੋ ਮੈਚਾਂ ਤੋਂ ਆਰਾਮ
ਨੇਪੀਅਰ – ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਨਿਊਜ਼ੀਲੈਂਡ ਖ਼ਿਲਾਫ਼ ਪੰਜ ਇੱਕ ਰੋਜ਼ਾ ਮੈਚਾਂ ਦੀ ਲੜੀ ਦੇ ਦੋ ਆਖ਼ਰੀ ਮੈਚਾਂ ਅਤੇ ਇਸ ਮਗਰੋਂ ਹੋਣ ਵਾਲੀ ਟੀ-20 ਲੜੀ ਲਈ ਆਰਾਮ ਦਿੱਤਾ ਗਿਆ ਹੈ। ਉਪ ਕਪਤਾਨ ਰੋਹਿਤ ਸ਼ਰਮਾ ਉਸ ਦੀ ਗ਼ੈਰ-ਮੌਜੂਦਗੀ ਵਿੱਚ ਟੀਮ ਦੀ ਕਮਾਨ ਸੰਭਾਲੇਗਾ। ਚੋਣ ਕਮੇਟੀ ਅਤੇ ਟੀਮ ਪ੍ਰਬੰਧਕਾਂ ਨੇ ਬੀਤੇ ਦੋ ਮਹੀਨਿਆਂ ਦੌਰਾਨ ਉਸ ਦੇ ਰੁਝੇਵੇਂ ਵਾਲੇ ਪ੍ਰੋਗਰਾਮ ਨੂੰ ਵੇਖਦਿਆਂ ਇਹ ਫ਼ੈਸਲਾ ਲਿਆ। ਇਸ ਦੌਰਾਨ ਉਸ ਨੇ ਭਾਰਤ ਨੂੰ ਆਸਟਰੇਲੀਆ ਵਿੱਚ ਟੈਸਟ ਅਤੇ ਦੁਵੱਲੀ ਇੱਕ ਰੋਜ਼ਾ ਲੜੀ ਵਿੱਚ ਪਹਿਲੀ ਵਾਰ ਜਿੱਤ ਦਿਵਾਈ। ਬੀਸੀਸੀਆਈ ਵੱਲੋਂ ਜਾਰੀ ਬਿਆਨ ਅਨੁਸਾਰ, ‘‘ਨਿਊਜ਼ੀਲੈਂਡ ਲੜੀ ਲਈ ਟੀਮ ਵਿੱਚ ਕੋਹਲੀ ਦੀ ਥਾਂ ਕਿਸੇ ਹੋਰ ਖਿਡਾਰੀ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਰੋਹਿਤ ਸ਼ਰਮਾ ਆਖ਼ਰੀ ਦੋ ਇੱਕ ਰੋਜ਼ਾ ਅਤੇ ਟੀ-20 ਕੌਮਾਂਤਰੀ ਲੜੀ ਵਿੱਚ ਟੀਮ ਦਾ ਕਪਤਾਨ ਹੋਵੇਗਾ।’’ ਆਸਟਰੇਲੀਆ ਦੌਰੇ ਤੋਂ ਪਹਿਲਾਂ ਕੋਹਲੀ ਨੂੰ ਵੈਸਟ ਇੰਡੀਜ਼ ਖ਼ਿਲਾਫ਼ ਘਰੇਲੂ ਟੀ-20 ਲੜੀ ਲਈ ਆਰਾਮ ਦਿੱਤਾ ਗਿਆ ਸੀ।


