- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਰੋਧੀ ਧਿਰ ਦੇ ਧਰਨੇ ਦੀ ਯੋਜਨਾ ਨਾਲ ਭਾਰਤ ਖੁਸ਼: ਇਮਰਾਨ
ਇਸਲਾਮਾਬਾਦ – ਪਾਕਿਸਤਾਨ ’ਚ ਅਗਲੇ ਹਫ਼ਤੇ ਵਿਰੋਧੀ ਧਿਰਾਂ ਵੱਲੋਂ ਐਲਾਨੇ ਗਏ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਧਰਨੇ ਨੂੰ ‘ਵਿਦੇਸ਼ ਸਮਰਥਿਤ’ ਏਜੰਡਾ ਦੱਸ ਕੇ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਭਾਰਤ ਖੁਸ਼ ਹੈ। ਉਲੇਮਾ-ਏ-ਇਸਲਾਮ ਦੇ ਮੁਖੀ ਫ਼ਜ਼ਲ-ਉਰ-ਰਹਿਮਾਨ ਦੀ ਅਗਵਾਈ ਹੇਠ 31 ਅਕਤੂਬਰ ਨੂੰ ਰਾਜਧਾਨੀ ਇਸਲਾਮਾਬਾਦ ’ਚ ਆਜ਼ਾਦੀ ਮਾਰਚ ਕੱਢਿਆ ਜਾਵੇਗਾ। ਇਸ ਮਾਰਚ ਨੂੰ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਅਤੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਪਾਕਿਸਤਾਨ ਪੀਪਲਜ਼ ਪਾਰਟੀ ਸਮੇਤ ਸਾਰੀਆਂ ਵੱਡੀਆਂ ਵਿਰੋਧੀ ਪਾਰਟੀਆਂ ਨੇ ਆਪਣੀ ਹਮਾਇਤ ਦਿੱਤੀ ਹੈ। ਫ਼ਜ਼ਲ ਨੇ ਇਮਰਾਨ ਖ਼ਾਨ ਤੋਂ ਅਸਤੀਫ਼ਾ ਮੰਗਦਿਆਂ ਦੋਸ਼ ਲਾਇਆ ਹੈ ਕਿ ਜੁਲਾਈ 2018 ’ਚ ਚੋਣਾਂ ਦੌਰਾਨ ਗੜਬੜੀ ਹੋਈ ਸੀ ਤਾਂ ਜੋ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੂੰ ਜਿਤਾਇਆ ਜਾ ਸਕੇ।


